01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਸਦਾ ਰੰਗ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਚੌਕ ਮਹਿਤਾ, 27 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅੱਜ ਪਿੰਡ ਸਦਾ ਰੰਗ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਇਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਾਰੰਗ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਧਾਰਮਿਕ ਸਮਾਗਮਾਂ ਦੀ ਪ੍ਰਾਰੰਭਤਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 01-11-2026
ਚੌਕ ਮਹਿਤਾ, 27 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅੱਜ ਪਿੰਡ ਸਦਾ ਰੰਗ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਇਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਾਰੰਗ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬਾਹਰ ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਧਾਰਮਿਕ ਸਮਾਗਮਾਂ ਦੀ ਪ੍ਰਾਰੰਭਤਾ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਗੁਰ ਸ਼ਬਦ ਦੀ ਵਿਆਖਿਆ ਕੀਤੀ ਅਤੇ ਭਾਈ ਰਣਜੋਧ ਸਿੰਘ ਦੇ ਕੀਰਤਨੀ ਜਥੇ ਤੋਂ ਇਲਾਵਾ ਦਮਦਮੀ ਟਕਸਾਲ ਦੇ ਰਾਗੀ ਜਥੇ ਭਾਈ ਬਲਦੇਵ ਸਿੰਘ, ਭਾਈ ਬਲਬੀਰ ਸਿੰਘ ਪਾਰਸ ਦੇ ਢਾਡੀ ਜਥੇ, ਭਾਈ ਸੁਖਵਿੰਦਰ ਸਿੰਘ ਸਠਿਆਲਾ ਦਾ ਕੀਰਤਨੀ ਜਥਾ, ਗਿਆਨੀ ਲਵਪ੍ਰੀਤ ਸਿੰਘ ਖਜਾਲਾ ਕਥਾਵਾਚਕ ਅਤੇ ਭਾਈ ਸਤਿਨਾਮ ਸਿੰਘ ਘੁਮਾਣ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰ ਜੱਸ ਸਰਵਣ ਕਰਾ ਕੇ ਨਿਹਾਲ ਕੀਤਾ। ਮੰਚ ਸੰਚਾਲਨ ਦੀ ਸੇਵਾ ਮਾਸਟਰ ਅਵਤਾਰ ਸਿੰਘ ਨੇ ਬਾਖੂਬੀ ਨਿਭਾਈ। ਸਮਾਗਮਾਂ ਦੇ ਪ੍ਰਬੰਧਕੀ ਕਾਰਜਾਂ ਵਿਚ ਜਥੇਦਾਰ ਜਗਤਾਰ ਸਿੰਘ, ਭਾਈ ਸਾਹਿਬ ਸਿੰਘ ਪ੍ਰਧਾਨ, ਜਗਤਾਰ ਸਿੰਘ ਸਾਬਕਾ ਸਰਪੰਚ, ਭਾਈ ਗਰੀਬ ਸਿੰਘ, ਦਿਆਲ ਸਿੰਘ ਸਠਿਆਲੇ ਵਾਲੇ, ਪਿਆਰਾ ਸਿੰਘ, ਰਵਿੰਦਰ ਸਿੰਘ ਘੁੱਗ,ਤਰਸੇਮ ਸਿੰਘ ਬਿਜਲੀ ਵਾਲੇ, ਹਰਭਜਨ ਸਿੰਘ ਬੰਬੇ ਵਾਲੇ, ਹਰਜਿੰਦਰ ਸਿੰਘ ਬਮਰਾਹ, ਹਰਦੀਪ ਸਿੰਘ ਵਿਰਦੀ, ਗੁਰਦੀਪ ਸਿੰਘ, ਡਾਕਟਰ ਬਖਸ਼ੀਸ਼ ਸਿੰਘ, ਵੀਰ ਸਿੰਘ, ਰਵਿੰਦਰ ਸਿੰਘ ਆਦਿ ਨੇ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਤੇ ਸੇਵਾਵਾਂ ਨਿਭਾਈਆਂ।
Ad Position 22
No active advertisement
ਪਿਛਲੀ ਖ਼ਬਰ ਯਾਰਾਂ ਦਾ ਯਾਰ ਰਮਣੀਕ ਸਿੰਘ ਸੰਧੂ ਚੋਹਲਾ ਸਾਹਿਬ ਅਗਲੀ ਖ਼ਬਰ ਸੂਬੇ ਦੇ ਲੋਕ ਸੁਖਬੀਰ ਦੀ ਅਗਵਾਈ ’ਚ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਕਰਨਗੇ ਦੂਰ-ਗਨੀਵ ਮਜੀਠੀਆ
Ad Position 24