ਰਾਗੀ ਭਾਈ ਚਰਨਜੀਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਪਾਰਟੀ
ਬਾਬਾ ਬਕਾਲਾ ਸਾਹਿਬ, 31 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਭਾਈ ਚਰਨਜੀਤ ਸਿੰਘ ਨੂੰ ਬਤੌਰ ਰਾਗੀ ਸਿੰਘ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ, ਅਕਾਊਟੈਂਟ ਅਮਰਜੀਤ ਸਿੰਘ ਅਤੇ ਇੰਚਾਰਜ ਭਾਈ ਸੁਖਵਿੰਦਰ ਸਿੰਘ ਬੁਤਾਲਾ ਨੇ ਰਾਗੀ ਭਾਈ ਚਰਨਜੀਤ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਅਤੇ ਗੁਰੂ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਅਜੀਤ ਡੈਸਕ
01-11-2026