ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ ਵਿਖੇ ਜੋਸ਼ੋ ਖਰੋਸ਼ ਨਾਲ ਸੰਪਨ ਹੋਈ ਦੋ ਰੋਜ਼ਾ ਐਥਲੈਟਿਕ ਮੀਟ
ਮਾਨਾਂਵਾਲਾ, 31 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ, ਅੰਮ੍ਰਿਤਸਰ ਵਿਖੇ ਦੋ ਰੋਜ਼ਾ ਸਲਾਨਾ ਇੰਟਰ-ਹਾਊਸ ਐਥਲੈਟਿਕ ਮੀਟ 2026-27 ਐਮ. ਡੀ.
ਮਾਨਾਂਵਾਲਾ, 31 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ, ਅੰਮ੍ਰਿਤਸਰ ਵਿਖੇ ਦੋ ਰੋਜ਼ਾ ਸਲਾਨਾ ਇੰਟਰ-ਹਾਊਸ ਐਥਲੈਟਿਕ ਮੀਟ 2026-27 ਐਮ.ਡੀ. ਡਾ. ਗੁਰਬਿਲਾਸ ਸਿੰਘ ਪੀ ਪੰਨੂ ਦੀ ਅਗਵਾਈ ਅਤੇ ਸਕੂਲ ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਤੇ ਸਕੂਲ ਵਾਈਸ ਪ੍ਰਿੰਸੀਪਲ ਸ. ਸਤਜਿੰਦਰ ਸਿੰਘ ਦੇ ਸੁੱਚਜੇ ਪ੍ਰਬੰਧਾਂ ਹੇਠ ਕਰਵਾਈ ਗਈ। ਐਥਲੈਟਿਕ ਮੀਟ ਦੇ ਦੂਜੇ ਦਿਨ ਅੰਮ੍ਰਿਤਸਰ ਦੇ ਡੀ.ਸੀ.ਪੀ. ਜੁਗਰਾਜ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ। ਡੀ.ਸੀ.ਪੀ. ਜੁਗਰਾਜ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਉਥੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਦੋ ਰੋਜ਼ਾ ਖੇਡ ਮੁਕਾਬਲਿਆਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੇ ਖਿਡਾਰੀਆਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਗਿਆ। ਇਸ ਸਖ਼ਤ ਮੁਕਾਬਲੇ ਵਿਚ ਸਰਵੋਤਮ ਪੇਸ਼ਕਾਰੀ ਸਦਕਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫੀ ’ਤੇ ਕਬਜ਼ਾ ਕੀਤਾ। ਮੁੱਖ ਮਹਿਮਾਨ ਡੀ.ਸੀ.ਪੀ. ਜੁਗਰਾਜ ਸਿੰਘ, ਐਮ.ਡੀ. ਡਾ. ਗੁਰਬਿਲਾਸ ਸਿੰਘ ਪੀ ਪੰਨੂ ਅਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮਹਿਮਾਨਾਂ ਨੇ ਓਵਰਆਲ ਟਰਾਫੀ ਜੇਤੂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਵੱਖ-ਵੱਖ ਉਮਰ ਵਰਗਾਂ ਵਿੱਚੋਂ ਬੈਸਟ ਅਥਲੀਟ ਐਲਾਨੇ ਗਏ ਸਰਤਾਜ ਸਿੰਘ, ਸ਼ੁਭਰਾਜ ਸਿੰਘ, ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਗੁਰਸੀਰਤ ਕੌਰ, ਹਰਸੀਰਤ ਕੌਰ, ਸੀਰਤਪ੍ਰੀਤ ਕੌਰ, ਪਰਨੀਤ ਕੌਰ ਸਮੇਤ ਹੋਰਨਾਂ ਖਿਡਾਰੀਆਂ ਨੂੰ ਟਰਾਫੀਆਂ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ `ਕੰਵਰ ਵਰਿੰਦਰਪਾਲ ਸਿੰਘ, ਰਵਿੰਦਰ ਸਿੰਘ ਰੋਬਿਨ, ਕੇ. ਪੀ. ਐਸ. ਧਾਰੀਵਾਲ, ਜੁਗਰਾਜ ਸਿੰਘ ਅਜਨਾਲਾ,ਬੀ. ਐਸ. ਚੌਹਾਨ, ਕਾਲਜ ਪ੍ਰਿੰਸੀਪਲ ਡਾ. ਪੂਨਮ ਚੋਪੜਾ, ਵਾਈਸ ਪ੍ਰਿੰਸੀਪਲ ਡਾ. ਸਰਬਜੀਤ ਕੌਰ, ਰਣਬੀਰ ਸਿੰਘ ਅਤੇ ਡੀ.ਪੀ.ਈ. ਕੁਲਕਰਨ ਸਿੰਘ, ਜਤਿੰਦਰ ਸਿੰਘ ਤੇ ਲਭਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।