ਪਿੰਡ ਕਰਨਾਲਾ ਤੋਂ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਚਵਿੰਡਾ ਦੇਵੀ, 1 ਨਵੰਬਰ (ਸਤਪਾਲ ਸਿੰਘ ਢੱਡੇ)— ਪਿੰਡ ਕਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਵਿਅਕਤੀਆਂ ਨੂੰ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਾਰਟੀ ਵਿਚ ਸ਼ਾਮਿਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਚਵਿੰਡਾ ਦੇਵੀ, 1 ਨਵੰਬਰ (ਸਤਪਾਲ ਸਿੰਘ ਢੱਡੇ)— ਪਿੰਡ ਕਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਵਿਅਕਤੀਆਂ ਨੂੰ ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਪਾਰਟੀ ਵਿਚ ਸ਼ਾਮਿਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਆਪ ’ਚ ਸ਼ਾਮਿਲ ਹੋਣ ਵਾਲਿਆਂ ਵਿਚ ਸ਼ਮਸ਼ੇਰ, ਆਕਾਸ਼, ਦਵਿੰਦਰ, ਪਰਵੀਨ, ਸਾਇਲ, ਜੁਗਲ, ਨੰਦ ਕਿਸ਼ੋਰ, ਮਨੋਜ, ਗੁਲਾਬ ਚੰਦ, ਅਮਰੀਕ, ਸਤਪਾਲ, ਪ੍ਰਿੰਸ, ਅਰੁਣ, ਪਵਨ, ਪਾਲੂ ਅਤੇ ਲਵਲੀ ਸਮੇਤ ਹੋਰ ਵਿਅਕਤੀ ਸ਼ਾਮਿਲ ਸਨ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਪੰਮਾ ਪ੍ਰਧਾਨ ਮਜੀਠਾ, ਸੁਖਵਿੰਦਰ ਸਿੰਘ ਬਿੱਟੂ ਮਜੀਠਾ, ਪਾਲੀ ਪ੍ਰਧਾਨ, ਸਾਬਕਾ ਸਰਪੰਚ ਜਸਵੰਤ, ਸਰਪੰਚ ਅਸ਼ਵਨੀ, ਵਿਸ਼ਾਲ, ਸੁੰਦਰ, ਰਵੀ ਅਤੇ ਸ਼ੁਭਮ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।