02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

2027 ਦੀਆਂ ਚੋਣਾਂ ਜਿੱਤ ਕੇ ਫ਼ਸਲਾਂ ਤੇ ਨਸਲਾਂ ਦੀ ਰਾਖੀ ਲਈ ਯੋਗ ਉਪਰਾਲੇ ਕੀਤੇ ਜਾਣਗੇ-ਦਿਲਸੇਰ ਸਿੰਘ ਜੰਡਿਆਲਾ ਗੁਰੂ

ਜੰਡਿਆਲਾ ਗੁਰੂ, 1 ਨਵੰਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਗੁਰੂ ਵਿਖੇ ਭਾਗ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਜੰਡਿਆਲਾ ਗੁਰੂ, 1 ਨਵੰਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਗੁਰੂ ਵਿਖੇ ਭਾਗ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਮਜ਼ਬੂਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 11-11 ਮੈਂਬਰਾਂ ਦੀਆਂ ਦੋ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਫ਼ਸਲਾਂ ਅਤੇ ਨਸਲਾਂ ਦੀ ਰਾਖੀ ਲਈ ਯੋਗ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਸਾਰ ਨੂੰ ਰੋਕ ਕੇ ਨੌਜਵਾਨੀ ਨੂੰ ਬਰਬਾਦੀ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਕੱਠ ਵਿਚ ਪਹੁੰਚੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਕਮਰਕੱਸੇ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਸਰਗਰਮ ਹੋਣ। ਇਸ ਮੌਕੇ ਯੂਥ ਜ਼ਿਲ੍ਹਾ ਪ੍ਰਧਾਨ ਜੁਗਰਾਜ ਸਿੰਘ ਉਦੋਨੰਗਲ ਨੇ ਨੌਜਵਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ-ਏ-ਖ਼ਾਲਸਾ ਦੀ ਸਥਾਪਨਾ ਲਈ ਮਜ਼ਬੂਤੀ ਨਾਲ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਮੁੱਖ ਮੰਤਰੀ ਬਣਾਉਣ ਅਤੇ ਹਲੀਮੀ ਰਾਜ ਕਾਇਮ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿਚ ਹਾਜ਼ਰ ਸੰਗਤ ਨੇ ਆਪਣੀ ਸਹਿਮਤੀ ਪ੍ਰਗਟ ਕੀਤੀ। ਮੀਟਿੰਗ ਵਿਚ ਬਲਵਿੰਦਰ ਸਿੰਘ ਧਰਦਿਉ, ਬਾਬੂ ਸਿੰਘ ਜੰਡਿਆਲਾ, ਠੇਕੇਦਾਰ ਕਸ਼ਮੀਰ ਸਿੰਘ, ਜਸਵਿੰਦਰ ਸਿੰਘ ਬਿੱਲਾ ਨੰਗਲ ਗੁਰੂ, ਸੁਖਚੈਨ ਸਿੰਘ ਨੰਗਲ ਗੁਰੂ, ਮਨਪ੍ਰੀਤ ਸਿੰਘ ਮਨੀ, ਨੰਬਰਦਾਰ ਤਰਸੇਮ ਸਿੰਘ, ਭੁਪਿੰਦਰ ਸਿੰਘ ਮਾਹਲਾ, ਸੰਦੀਪ ਸਿੰਘ ਜੰਡਿਆਲਾ, ਪਾਲ ਸਿੰਘ ਮਾਹਲਾ ਅਤੇ ਬਲਵਿੰਦਰ ਸਿੰਘ ਬਦੇਸ਼ਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਮਿਆਰੀ ਵਿਖੇ ਪੰਜਾਬ ਨੈਸ਼ਨਲ ਬੈਂਕ ਵਲੋਂ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Ad Position 24