ਚਮਿਆਰੀ ਵਿਖੇ ਪੰਜਾਬ ਨੈਸ਼ਨਲ ਬੈਂਕ ਵਲੋਂ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ
ਚਮਿਆਰੀ, 1 ਨਵੰਬਰ (ਜਗਪ੍ਰੀਤ ਸਿੰਘ)-ਪੰਜਾਬ ਨੈਸ਼ਨਲ ਬੈਂਕ ਚਮਿਆਰੀ ਵਲੋਂ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਲੋਕਾਂ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨਾ ਅਤੇ ਇਮਾਨਦਾਰੀ, ਪਾਰਦਰਸ਼ਤਾ ਤੇ ਨੈਤਿਕਤਾ ਦੇ ਮਹੱਤਵ ਬਾਰੇ ਜਾਣਕਾਰੀ ਦੇਣਾ ਸੀ।
ਚਮਿਆਰੀ, 1 ਨਵੰਬਰ (ਜਗਪ੍ਰੀਤ ਸਿੰਘ)-ਪੰਜਾਬ ਨੈਸ਼ਨਲ ਬੈਂਕ ਚਮਿਆਰੀ ਵਲੋਂ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਲੋਕਾਂ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨਾ ਅਤੇ ਇਮਾਨਦਾਰੀ, ਪਾਰਦਰਸ਼ਤਾ ਤੇ ਨੈਤਿਕਤਾ ਦੇ ਮਹੱਤਵ ਬਾਰੇ ਜਾਣਕਾਰੀ ਦੇਣਾ ਸੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕੰਵਲਜੀਤ ਸਿੰਘ ਸਾਵਹਨੇ ਐਡੀਸ਼ਨਲ ਸੀ.ਵੀ.ਓ. ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਕ੍ਰਿਸ਼ਨ ਕੁਮਾਰ ਸਰਕਲ ਹੈੱਡ, ਸੈਲੇਸ਼ ਕੁਮਾਰ ਸਿੰਘ, ਸਤੀਸ਼ ਕੁਮਾਰ ਬਜਾਜ ਅਤੇ ਯੁਵਰਾਜ ਆਨੰਦ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਵਿਚ ਪਹੁੰਚੇ ਸਮੂਹ ਮਹਿਮਾਨਾਂ ਦਾ ਸਵਾਗਤ ਬਸੰਤ ਕੁਮਾਰ ਚੀਫ਼ ਮੈਨੇਜਰ ਅਤੇ ਅਜੈ ਕੁਮਾਰ ਬ੍ਰਾਂਚ ਮੈਨੇਜਰ ਵਲੋਂ ਕੀਤਾ ਗਿਆ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਵਿਜੀਲੈਂਸ ਜਾਗਰੂਕਤਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਪਾਰਦਰਸ਼ੀ ਕਾਰਜ ਪ੍ਰਣਾਲੀ ਅਤੇ ਇਮਾਨਦਾਰੀ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਰਪੰਚ ਜੁਗਰਾਜਪ੍ਰੀਤ ਕੌਰ, ਜਰਨੈਲ ਸਿੰਘ ਵੜੈਚ, ਮਨਵੀਰ ਸਿੰਘ ਬੱਲ, ਪ੍ਰਭਜੋਤ ਸਿੰਘ ਸੋਹਲ, ਨਿਰਮਲ ਸਿੰਘ ਸੋਹਲ, ਮਹਿੰਦਰਪਾਲ, ਗੁਰਵਿੰਦਰ ਸਿੰਘ, ਰਮਨਦੀਪ ਸਿੰਘ ਭੂਰੇ ਗਿੱਲ, ਜਗੀਰ ਸਿੰਘ ਆਦਿ ਹਾਜ਼ਰ ਸਨ।