02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ-ਹਰਦੀਪ ਸਿੰਘ ਗਿੱਲ

ਜੰਡਿਆਲਾ ਗੁਰੂ, 1 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਦਫਤਰ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਤਿ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਦੇ ਧਿਆਨ ਵਿਚ ਲਿਆਂਦੀਆਂ।

Ad Position 21
No active advertisement
ਅਜੀਤ ਡੈਸਕ 02-11-2026
ਜੰਡਿਆਲਾ ਗੁਰੂ, 1 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਦਫਤਰ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਤਿ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਦੇ ਧਿਆਨ ਵਿਚ ਲਿਆਂਦੀਆਂ। ਉਨ੍ਹਾਂ ਨੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੱਕਾਂ ਅਤੇ ਸਹੂਲਤਾਂ ਦੀ ਰਾਖੀ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸਫਾਈ ਹੋਣ ਨਾਲ ਜਿੱਥੇ ਸਾਡਾ ਪ੍ਰਦੂਸ਼ਨ ਤੋਂ ਅਤੇ ਕਈ ਭਿਆਨਕ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ । ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਮਿਹਨਤ ਤੇ ਯੋਗਦਾਨ ਨੂੰ ਕਦੇ ਵੀ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਕਰਮਚਾਰੀਆਂ ਨੂੰ ਬਣਦੀਆਂ ਸਹੂਲਤਾਂ ਮੁਹ਼ੱਈਆ ਕਰਵਾਉਣ, ਉਨ੍ਹਾਂ ਦੇ ਕੰਮਕਾਜੀ ਹਾਲਾਤਾਂ ਵਿਚ ਸੁਧਾਰ ਲਿਆਉਣ ਅਤੇ ਸਰਕਾਰ ਵਲੋਂ ਦਿੱਤੇ ਜਾਂਦੇ ਹੱਕਾਂ ਨੂੰ ਯਕੀਨੀ ਬਣਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਆਪਣੀ ਡਿਊਟੀ ਨਿਭਾਉਂਦੇ ਸਮੇਂ ਕਿਸੇ ਕਿਸਮ ਦੀ ਬੇਵਜ੍ਹਾ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਧਿਕਾਰੀ ਕਰਮਚਾਰੀਆਂ ਨਾਲ ਬਿਹਤਰ ਤਾਲਮੇਲ ਬਣਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ। ਇਸ ਮੌਕੇ ਰਾਜੀਵ ਕੁਮਾਰ ਮਾਣਾ, ਗੁਰਪ੍ਰੀਤ ਸਿੰਘ ਮਨੂ ਖਹਿਰਾ, ਹਰੀਸ਼ ਕੁਮਾਰ ਲਾਡੀ, ਬਲਜਿੰਦਰ ਸਿੰਘ ਅਮਰਕੋਟ, ਜਸਵਿੰਦਰ ਸਿੰਘ ਤੋ ਇਲਾਵਾ ਨਾਗਰ ਕੌਂਸਲ ਦੇ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਫੱਤੂਭੀਲਾ ਦੀ ਵਿਦਿਆਰਥਣ ਅਰਪਨਬੀਰ ਨੇ ਰਾਜ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮ... ਅਗਲੀ ਖ਼ਬਰ ਪੰਜਾਬ ਦੇ ਲੋਕ, ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰਨਗੇ-ਜਥੇਦਾਰ ਜਲਾ...
Ad Position 24