02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਵਿਖੇ ‘ਕਾਮਰਸ ਕੁਇਜ਼ ਮੁਕਾਬਲਾ’ ਕਰਵਾਇਆ

ਚੌਂਕ ਮਹਿਤਾ, 1 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜੀਏਟ ਸਕੂਲ, ਮਹਿਤਾ ਵਿਖੇ ਕਾਮਰਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਦੀ ਬੌਧਿਕ ਯੋਗਤਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੌਰਾਨ ਟੀਮ ‘ਡੀ’ ਨੇ ਪਹਿਲਾ ਸਥਾਨ ਹਾਸਲ ਕੀਤਾ, ਜਿਸ ਵਿਚ ਦੀਪ ਰਾਜ ਸਿੰਘ, ਹਰਜੋਤ ਸਿੰਘ ਅਤੇ ਅਨਮੋਲ ਸਿੰਘ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 02-11-2026
ਚੌਂਕ ਮਹਿਤਾ, 1 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜੀਏਟ ਸਕੂਲ, ਮਹਿਤਾ ਵਿਖੇ ਕਾਮਰਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਦੀ ਬੌਧਿਕ ਯੋਗਤਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੌਰਾਨ ਟੀਮ ‘ਡੀ’ ਨੇ ਪਹਿਲਾ ਸਥਾਨ ਹਾਸਲ ਕੀਤਾ, ਜਿਸ ਵਿਚ ਦੀਪ ਰਾਜ ਸਿੰਘ, ਹਰਜੋਤ ਸਿੰਘ ਅਤੇ ਅਨਮੋਲ ਸਿੰਘ ਸ਼ਾਮਲ ਸਨ। ਟੀਮ ‘ਈ’ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਿਸ ਵਿਚ ਗੁਰਸੇਵਕ ਸਿੰਘ, ਸੁਖਮਨਦੀਪ ਸਿੰਘ ਅਤੇ ਗੁਰਚਰਨ ਸਿੰਘ ਸ਼ਾਮਲ ਸਨ । ਇਸੇ ਤਰ੍ਹਾਂ ਟੀਮ ‘ਬੀ’ ਨੇ ਤੀਜਾ ਸਥਾਨ ਹਾਸਲ ਕੀਤਾ, ਜਿਸ ਵਿਚ ਅਭਿਜੋਤ ਕੌਰ, ਰਾਜਨਦੀਪ ਕੌਰ ਅਤੇ ਰਾਜਪ੍ਰੀਤ ਕੌਰ ਸ਼ਾਮਲ ਸਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਗੁਰਦੀਪ ਸਿੰਘ ਰੰਧਾਵਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਇਸ ਤੋਂ ਇਲਾਵਾ ਮੈਡਮ ਕੁਲਦੀਪ ਕੌਰ, ਸੁਖਦੇਵ ਸਿੰਘ ਅਤੇ ਕਾਮਰਸ ਵਿਭਾਗ ਦੇ ਮੈਂਬਰ ਮਹਿਕਪ੍ਰੀਤ ਕੌਰ, ਜੈਸਮੀਨ ਕੌਰ, ਦਮਨਪ੍ਰੀਤ ਕੌਰ, ਗੁਰਸ਼ਰਨਪ੍ਰੀਤ ਕੌਰ ਆਦਿ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੁਕਾਬਲਿਆਂ ਦੇ ਕਲਾ ਊਤਸਵ 2026 ਵਿਚ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਦੀ ਮ... ਅਗਲੀ ਖ਼ਬਰ ਸਰਕਾਰੀਆ ਫਾਰਮ, ਫਸਟ ਸਟੈਪ ਸਕੂਲ ਵਿਖੇ ਲਗਾਇਆ ਅੱਖਾਂ ਦਾ ਮੁਫਤ ਕੈਂਪ
Ad Position 24