ਭਾਈ ਜ਼ੋਰਾਵਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ
ਬੀ. ਸੀ. ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਸਿਫ਼ਾਰਸ਼ ’ਤੇ ਸੀਨੀਅਰ ਅਕਾਲੀ ਆਗੂ ਅਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਨੂੰ ਬੀ . ਸੀ.
ਸ
ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਭਾਈ ਜ਼ੋਰਾਵਰ ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ । ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
03-11-2026
ਅਜਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਸਿਫ਼ਾਰਸ਼ ’ਤੇ ਸੀਨੀਅਰ ਅਕਾਲੀ ਆਗੂ ਅਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਨੂੰ ਬੀ . ਸੀ. ਵਿੰਗ ਦੇ ਮਾਝਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਭਾਈ ਜੋਰਾਵਰ ਸਿੰਘ ਨੂੰ ਮਾਝਾ ਜ਼ੋਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਹਲਕਾ ਅਜਨਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਭਾਈ ਜੋਰਾਵਰ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦੀ ਦੇ ਵਿਸਥਾਰ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਪ੍ਰਧਾਨ ਭਾਈ ਜੋਰਾਵਰ ਸਿੰਘ ਦੀ ਇਸ ਨਿਯੁਕਤੀ ਤੇ ਸਵਿੰਦਰ ਸਿੰਘ ਸਿੰਦ ਸੈਂਸਰਾ, ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਗੁਰਚਰਨਜੀਤ ਸਿੰਘ ਰਾਜੂ ਅਵਾਣ, ਬ੍ਰਹਮ ਸਿੰਘ ਝੰਡੇਰ, ਸਾਬਕਾ ਕੌਂਸਲਰ ਰਛਪਾਲ ਸਿੰਘ ਕਾਲੀ, ਸਵਰਨ ਸਿੰਘ ਗੁਲਾਬ, ਜਗਤਾਰ ਸਿੰਘ ਅਤੇ ਤਲਵਿੰਦਰ ਸਿੰਘ ਪੁਰਬਾ ਵਲੋਂ ਉਹਨਾਂ ਨੂੰ ਮੁਬਾਰਕਬਾਦ ਦਿੱਤੀ।