ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਸਕੂਲ ਪੱਧਰੀ ਖੇਡ ਮੇਲਾ ਕਰਵਾਇਆ
ਟਾਹਲੀ ਸਾਹਿਬ, 2 ਨਵੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਪੱਧਰੀ ਛੋਟੇ ਛੋਟੇ ਬੱਚਿਆਂ ਦਾ ਖੇਡ ਮੇਲਾ ਕਰਵਾਇਆ ਗਿਆ। ਜਿਸ ਖੇਡ ਮੇਲੇ ਵਿਚ ਆਮ ਆਦਮੀ ਪਾਰਟੀ ਹਲਕਾ ਮਜੀਠਾ ਬਲਾਕ ਮਜੀਠਾ 2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਟਾਹਲੀ ਸਾਹਿਬ, 2 ਨਵੰਬਰ (ਵਿਨੋਦ ਭੀਲੋਵਾਲ)-ਸੱਤਿਆ ਭਾਰਤੀ ਸਕੂਲ ਖਿਦੋਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਪੱਧਰੀ ਛੋਟੇ ਛੋਟੇ ਬੱਚਿਆਂ ਦਾ ਖੇਡ ਮੇਲਾ ਕਰਵਾਇਆ ਗਿਆ। ਜਿਸ ਖੇਡ ਮੇਲੇ ਵਿਚ ਆਮ ਆਦਮੀ ਪਾਰਟੀ ਹਲਕਾ ਮਜੀਠਾ ਬਲਾਕ ਮਜੀਠਾ 2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਖੇਡ ਮੇਲੇ ਵਿਚ ਸਕੂਲ ਦੇ ਵਿਦਿਆਰਥੀਆਂ ਵਿਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਦੌੜ, ਲੰਬੀ ਛਾਲ, ਖੋ-ਖੋ, ਕਬੱਡੀ ਆਦਿ ਵਿਚ ਭਾਗ ਲੈ ਕੇ ਮਿਸਾਲ ਪੈਦਾ ਕਰਕੇ ਹੋਰ ਬੱਚਿਆਂ ਨੂੰ ਵੀ ਖੇਡਣ ਵਾਸਤੇ ਉਤਸਾਹਕ ਕੀਤਾ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜੀਵਨ ਵਿੱਚ ਬਹੁਤ ਜ਼ਰੂਰੀ ਹਨ। ਇਸ ਮੌਕੇ ਕਲਸਟਰ ਕੋਆਡੀਨੇਟਰ ਬਲਜੀਤ ਸਿੰਘ, ਮੈਡਮ ਸੰਦੀਪ ਕੌਰ, ਪਰਮਜੀਤ ਕੌਰ, ਨਵਜੋਤ ਕੋਰ, ਸ਼ਰਨਜੀਤ ਕੌਰ, ਪਵਨਪ੍ਰੀਤ ਕੌਰ ਅਤੇ ਮੈਡਮ ਲਵਪ੍ਰੀਤ ਕੌਰ ਹਾਜ਼ਰ ਸਨ।