ਲੱਖਾ ਸਿਧਾਣਾ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਖਿਲਾਫ਼ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ 5 ਨੂੰ : ਭਾਈ ਖਾਨਪੁਰ
ਬਾਬਾ ਬਕਾਲਾ ਸਾਹਿਬ, 2 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਲੱਖਾ ਸਿੰਘ ਸਿਧਾਣਾ ਦੀ ਗੈਰ ਕਾਨੂੰਨੀ ਗ੍ਰਿਫਤਾਰੀ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਮਿਤੀ 5 ਨਵੰਬਰ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਕੀਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਹਲਕੇ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਘਿਰਾਓ ਵਿਚ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਲੱਖਾ ਸਿੰਘ ਸਿਧਾਣਾ ਦੀ ਰਿਹਾਈ ਲਈ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ ।
ਭਾਈ ਸਰਬਜੀਤ ਸਿੰਘ ਖਾਨਪੁਰ ਦੀ ਤਸਵੀਰ।
03-11-2026