03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਾਰਟੀ ਵਲੋਂ ਉਮੀਦਵਾਰ ਐਲਾਨੇ ਜਾਣ ਪਿੱਛੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਵਿਧਾਇਕ ਧਾਲੀਵਾਲ ਸਾਥੀਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

ਗੱਗੋਮਾਹਲ/ਰਮਦਾਸ, 2 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਕੈਬਨਿਟ ਮੰਤਰੀ, ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੂੰ ਆਪ ਹਾਈ ਕਮਾਂਡ ਵਲੋਂ ਦੁਬਾਰਾ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਧਾਲੀਵਾਲ ਸਾਥੀਆ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

Ad Position 21
No active advertisement
ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਪਿੱਛੋ ਸਾਥੀਆਂ ਨਾਲ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ । ਤਸਵੀਰ : ਤਸਵੀਰ ਸੰਧੂ 03-11-2026
ਗੱਗੋਮਾਹਲ/ਰਮਦਾਸ, 2 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਕੈਬਨਿਟ ਮੰਤਰੀ, ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੂੰ ਆਪ ਹਾਈ ਕਮਾਂਡ ਵਲੋਂ ਦੁਬਾਰਾ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ’ਤੇ ਵਿਧਾਇਕ ਧਾਲੀਵਾਲ ਸਾਥੀਆ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕੇ ਅਜਨਾਲੇ ਦੀ ਕਾਇਆ ਕਲਪ ਕਰਨ ਲਈ ਸਿਰਤੋੜ ਯਤਨ ਕੀਤੇ ਹਨ। ਪਿਛਲੇ ਸਾਲ ਆਏ ਭਿਆਨਿਕ ਹੜ੍ਹਾਂ ਦੌਰਾਨ ਖੇਤਰ ਦੇ ਲੋਕਾਂ ਨਾਲ ਦਿਨ ਰਾਤ ਰਹਿ ਕੇ ਉਹਨਾਂ ਦੇ ਦੁੱਖ ਵਿਚ ਭਾਈਵਾਲ ਰਹੇ ਅਤੇ ਪਰਿਵਾਰ ਸਮੇਤ ਉਨ੍ਹਾਂ ਦੀ ਸੇਵਾ ਵਿਚ ਲੱਗੇ ਰਹੇ। ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਦੁਬਾਰਾ ਉਮੀਦਵਾਰ ਬਣਾਏ ਜਾਣ ’ਤੇ ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾ: ਮੁਨੀਸ਼ ਸ਼ਿਸੋਦੀਆ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰਨਗੇ। ਇਸ ਮੌਕੇ ਐਡਵੋਕੇਟ ਰਜੀਵ ਮਦਾਨ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਚੇਅਰਮੈਨ ਰਾਜਵਿੰਦਰ ਸਿੰਘ ਰਾਜੂ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਚੇਅਰਮੈਨ ਪ੍ਰਿਥੀਪਾਲ ਸਿੰਘ ਵਾਹਲਾ, ਸਾਬਕਾ ਸਰਪੰਚ ਕਾਬਲ ਸਿੰਘ, ਸਰਪੰਚ ਸੰਤੋਖ ਸਿੰਘ ਜੌਹਲ, ਸਰਪੰਚ ਬਲਜੀਤ ਸਿੰਘ ਅੜਾਇਆ, ਰਵੀਇੰਦਰ ਸਿੰਘ ਨੰਬਰਦਾਰ, ਪੀ. ਏ. ਮੁਖਤਾਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਵਪਾਰ ਮੰਡਲ ਪ੍ਰਧਾਨ ਗੁਰਪ੍ਰਤਾਪ ਸਿੰਘ, ਗੁਰਸੇਵਕ ਸਿੰਘ ਲਹੌਰੀਆ, ਨਗਰ ਕੌਂਸਲ ਮੀਤ ਪ੍ਰਧਾਨ ਕਰਨਜੀਤ ਸਿੰਘ, ਕੌਂਸਲਰ ਤਰਵਿੰਦਰ ਸਿੰਘ ਰੰਧਾਵਾ, ਕੌਂਸਲਰ ਗੌਰਵ ਭੰਡਾਰੀ, ਕੌਂਸਲਰ ਰਣਜੀਤ ਸਿੰਘ ਬੱਗੂ, ਸਰਪੰਚ ਪੰਜਾਬ ਸਿੰਘ ਪਸ਼ੀਆ, ਸਰਪੰਚ ਬਲਰਾਜ ਸਿੰਘ ਗਿੱਲ, ਸਰਪੰਚ ਗੁਰਦੇਵ ਸਿੰਘ ਕਤਲੇ, ਸਰਪੰਚ ਗੁਰਦਿਆਲ ਸਿੰਘ ਜੱਟਾ, ਸਰਪੰਚ ਸੁਖਰਾਜ ਸਿੰਘ ਬਾਉਲੀ, ਅਮਰੀਕ ਸਿੰਘ ਢਿੱਲੋਂ, ਆੜਤੀ ਗੁਰਜਤਿੰਦਰਪਾਲ ਸਿੰਘ ਗਿੱਲ, ਅਵਤਾਰ ਸਿੰਘ ਮਾਛੀਵਾਹਲਾ, ਅਵਤਾਰ ਸਿੰਘ ਜੱਟਾ, ਹਰਪ੍ਰੀਤ ਸਿੰਘ ਰੰਧਾਵਾ, ਕੌਸਲਰ ਦਲਜੀਤ ਕੁਮਾਰ, ਸੈਕਟਰੀ ਸੁਬੇਗ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਘੁੰਮਰਾਏ, ਸਰਪੰਚ ਅਮਰਜੀਤ ਸਿੰਘ ਥੋਬਾ, ਮਾ: ਦਲਬੀਰ ਸਿੰਘ ਸਹਿਜਾਦਾ, ਸਰਪੰਚ ਡਿੰਪਲ ਬਗਵਾਨਪੁਰਾ, ਜਸਪਾਲ ਸਿੰਘ ਧੰਗਾਈ, ਗੁਰਦੇਵ ਸਿੰਘ ਘੁੰਮਰਾਏ, ਬੰਟੀ ਰਮਦਾਸ, ਗੁਰਬਖਸ਼ ਸਿੰਘ ਕੋਟਲੀ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦੀ ਇਨਸਾਫ਼ ਰੈਲੀ ਇਤਿਹਾਸਕ ਇਕੱਠ ਦਾ ਗਵਾਹ ਬਣੇਗੀ : ਕੰਵਰਪ੍ਰਤਾਪ ਸਿੰਘ ਅਜਨਾਲਾ ਅਗਲੀ ਖ਼ਬਰ ਸੂਬੇ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਸਭ ਭਰਮ ਭੁਲੇਖੇ ਦੂਰ ਕਰਨਗੇ : ਗਾਂਧੀ ਨਿੱਬਰਵਿੰਡ
Ad Position 24