ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਦਿੱਤਾ ਨੈਤਿਕ ਸਿੱਖਿਆ ਦਾ ਇਮਤਿਹਾਨ
ਚਵਿੰਡਾ ਦੇਵੀ, 3 ਨਵੰਬਰ (ਸਤਪਾਲ ਸਿੰਘ ਢੱਡੇ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਵਲੋਂ ਲਏ ਜਾਂਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਗਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਕਾਲਜ ਦੇ ਨੈਤਿਕ ਸਿੱਖਿਆ ਦੇ ਇੰਚਾਰਜ ਪ੍ਰੋ. ਸਿਮਰਜੀਤ ਸਿੰਘ ਦੀ ਅਗਵਾਈ ਹੇਠ ਭਾਗ ਲਿਆ।
ਚਵਿੰਡਾ ਦੇਵੀ, 3 ਨਵੰਬਰ (ਸਤਪਾਲ ਸਿੰਘ ਢੱਡੇ)-ਗੁਰੂ ਗੋਬਿੰਦ ਸਿੰਘ ਸੱਟਡੀ ਸਰਕਲ ਵਲੋਂ ਲਏ ਜਾਂਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਵਿਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਗਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਕਾਲਜ ਦੇ ਨੈਤਿਕ ਸਿੱਖਿਆ ਦੇ ਇੰਚਾਰਜ ਪ੍ਰੋ. ਸਿਮਰਜੀਤ ਸਿੰਘ ਦੀ ਅਗਵਾਈ ਹੇਠ ਭਾਗ ਲਿਆ। ਸਟੱਡੀ ਸਰਕਲ ਦੇ ਪ੍ਰੀਖਿਆ ਕੋਆਰਡੀਨੇਟਰ ਭਾਈ ਅਮਨਦੀਪ ਸਿੰਘ ਨੇ ਕਾਲਜ ਦੇ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਇਹ ਪ੍ਰੀਖਿਆ ਕਰਵਾਈ। ਜਿਸ ਵਿਚ ਕਾਲਜ ਦੇ 40 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ। ਕਾਲਜ ਪ੍ਰਿੰਸੀਪਲ ਪ੍ਰੋ. ਗੁਰਦੇਵ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਅੰਦਰ ਕਿਤਾਬਾਂ ਪੜਨ ਦੀ ਰੁਚੀ ਪੈਦਾ ਕਰਨ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਅਜਿਹੇ ਇਮਤਿਹਾਨ ਬਹੁਤ ਜ਼ਰੂਰੀ ਹਨ। ਜਿਸ ਲਈ ਅਸੀਂ ਹਰ ਸਾਲ ਕਾਲਜ ਵਿਚ ਵਿਦਿਆਰਥੀਆਂ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਏ ਜਾਂਦੇ ਇਮਤਿਹਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾਂਦੇ ਇਮਤਿਹਾਨਾਂ ਵਿਚ ਸ਼ਮੂਲੀਅਤ ਜ਼ਰੂਰ ਕਰਵਾਉਂਦੇ ਹਾਂ ਤੇ ਅਗਾਂਹ ਵੀ ਵਿਦਿਆਰਥੀਆਂ ਨੂੰ ਅਜਿਹੇ ਇਮਤਿਹਾਨਾਂ ਲਈ ਪ੍ਰੇਰਿਤ ਕਰਦੇ ਰਹਾਂਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਇਮਤਿਹਾਨਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਿਆਂ ਭਾਸ਼ਾ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਪ੍ਰੀਖਿਆ ਦੇਣ ਲਈ ਉਤਸ਼ਾਹਿਤ ਅਤੇ ਤਿਆਰ ਕੀਤਾ।