ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਕ ਡੋਗਰਾਂ ਵਿਖੇ ਕਰਵਾਏ ਸਮਾਗਮ ਵਿਚ ਜੋਧ ਸਿੰਘ ਸਮਰਾ ਨੇ ਭਰੀ ਹਾਜ਼ਰੀ
ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਪਿੰਡ ਚੱਕ ਡੋਗਰਾਂ ਵਿਖੇ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ।
ਚ
ਚੱਕ ਡੋਗਰਾਂ ਵਿਖੇ ਕਰਵਾਏ ਸਮਾਗਮ ਦੌਰਾਨ ਹਾਜ਼ਰੀ ਭਰਨ ਪਹੁੰਚੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਸਨਮਾਨਿਤ ਕਰਨ ਸਮੇਂ ਜਨਰਲ ਕੌਂਸਲ ਮੈਂਬਰ ਦਲਬੀਰ ਸਿੰਘ ਚੱਕ ਡੋਗਰਾਂ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
04-11-2026
ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਪਿੰਡ ਚੱਕ ਡੋਗਰਾਂ ਵਿਖੇ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਪ੍ਰਾਪਤ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਗੁਰਵਿੰਦਰਪਾਲ ਸਿੰਘ ਬੈਂਕਾ ਕਵੀਸ਼ਰੀ ਜਥਾ, ਭਾਈ ਸਰਬਜੀਤ ਸਿੰਘ ਖਾਲਸਾ ਦਿੱਲੀ ਵਾਲੇ, ਗਿਆਨੀ ਬਲਬੀਰ ਸਿੰਘ ਪਾਰਸ ਢਾਡੀ ਜਥਾ, ਗਿਆਨੀ ਗੱਜਣ ਸਿੰਘ ਗੜਗੱਜ ਢਾਡੀ ਜੱਥਾ, ਭਾਈ ਸੁਰਿੰਦਰ ਸਿੰਘ ਅਜਨਾਲਾ ਕਵੀਸ਼ਰੀ ਜਥਾ, ਭਾਈ ਜਸਪਾਲ ਸਿੰਘ ਪੱਧਰੀ ਕਵੀਸ਼ਰੀ ਜਥਾ, ਗਿਆਨੀ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਸੁਖਵੰਤ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਹਰਜੀਤ ਸਿੰਘ ਕੀਰਤਨੀ ਜਥਾ, ਭਾਈ ਕੁਲਵੰਤ ਸਿੰਘ ਕੀਰਤਨੀ ਜਥਾ, ਭਾਈ ਮਲਕੀਤ ਸਿੰਘ ਸ਼ੇਖਭੱਟੀ ਕਵਿਸ਼ਰੀ ਜਥਾ, ਬੀਬੀ ਰੁਪਿੰਦਰ ਕੌਰ ਖਾਲਸਾ ਦੇ ਢਾਡੀ ਜਥੇ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੀ ਮਹਾਨ ਮਿਸਾਲ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖ ਨੂੰ ਸੱਚਾਈ ਅਤੇ ਨੇਕ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਪ੍ਰਬੰਧਕਾਂ ਵਲੋਂ ਜੋਧ ਸਿੰਘ ਸਮਰਾ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਦੇ ਮੈਂਬਰ ਦਲਬੀਰ ਸਿੰਘ ਸਾਬਕਾ ਸਰਪੰਚ ਚੱਕ ਡੋਗਰਾਂ, ਹਰਦੀਪ ਸਿੰਘ ਸੈਕਟਰੀ ਚੱਕਡੋਗਰਾਂ, ਸ਼ਮਸ਼ੇਰ ਸਿੰਘ ਸ਼ੇਰਾ ਤੇੜਾ ਰਾਜਪੂਤਾਂ ਪ੍ਰਧਾਨ ਐਸ.ਸੀ. ਵਿੰਗ, ਡਾ: ਰਸ਼ਪਾਲ ਸਿੰਘ ਤੇੜਾ ਰਾਜਪੂਤਾਂ, ਘੁੰਮਣ ਭਲਵਾਨ ਬੱਲੜਵਾਲ, ਸਲਵਿੰਦਰ ਸਿੰਘ ਸਾਬਕਾ ਸਰਪੰਚ ਖਾਨਵਾਲ, ਗੁਰਮੇਲ ਸਿੰਘ ਮਾਸਟਰ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਛੰਨਾ ਸਾਰੰਗਦੇਵ, ਬੇਅੰਤ ਸਿੰਘ ਪੱਕਾ ਡੱਲਾ ਰਾਜਪੂਤਾਂ, ਗੁਰਚਰਨ ਸਿੰਘ ਸਾਬਕਾ ਸਰਪੰਚ ਫੱਤੇਵਾਲ, ਜਰਨੈਲ ਸਿੰਘ ਗ੍ਰੰਥਗੜ੍ਹ, ਸੁੱਖਾ ਸਿੰਘ ਚੱਕਡੋਗਰਾਂ ਅਤੇ ਜਗੀਰ ਸਿੰਘ ਵੱਡਾ ਚੱਕ ਡੋਗਰਾਂ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।