03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਜੰਗ ਵਿਚ ਪੁਲਿਸ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ : ਐੱਸ.ਐੱਸ.ਪੀ. ਚਾਹਲ

ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਵਿੱਚੋਂ ਨਸ਼ਿਆਂ, ਗੈਂਗਸਟਰਵਾਦ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖਾਤਮੇ ਦੇ ਨਾਲ-ਨਾਲ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਗਲੋਬਲ ਐਕਸ਼ਨ ਕਮੇਟੀ ਦੇ ਸਹਿਯੋਗ ਨਾਲ ਅਜਨਾਲਾ ਵਿਖੇ ਪੁਲਿਸ-ਪਬਲਿਕ ਮੀਟਿੰਗ ਕਰਵਾਈ ਗਈ। ਇਸ ਮੌਕੇ ਐੱਸ.

Ad Position 21
No active advertisement
ਪੁਲਿਸ ਪਬਲਿਕ ਮੀਟਿੰਗ ਦੌਰਾਨ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ, ਡੀ.ਐੱਸ.ਪੀ. ਧਰਮਿੰਦਰ ਕਲਿਆਣ ਅਤੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੂੰ ਸਨਮਾਨਿਤ ਕਰਨ ਸਮੇਂ ਵਲੈਤ ਮਸੀਹ ਬੰਟੀ, ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ ਤੇ ਹੋਰ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 04-11-2026
ਅਜਨਾਲਾ, 3 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਵਿੱਚੋਂ ਨਸ਼ਿਆਂ, ਗੈਂਗਸਟਰਵਾਦ ਅਤੇ ਹੋਰ ਸਮਾਜਿਕ ਕੁਰੀਤੀਆਂ ਦੇ ਖਾਤਮੇ ਦੇ ਨਾਲ-ਨਾਲ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਗਲੋਬਲ ਐਕਸ਼ਨ ਕਮੇਟੀ ਦੇ ਸਹਿਯੋਗ ਨਾਲ ਅਜਨਾਲਾ ਵਿਖੇ ਪੁਲਿਸ-ਪਬਲਿਕ ਮੀਟਿੰਗ ਕਰਵਾਈ ਗਈ। ਇਸ ਮੌਕੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਪੁਲਿਸ ਪ੍ਰਤੀ ਵਿਸ਼ਵਾਸ ਵਧਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਅਪਰਾਧ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸਾਂਝੇ ਯਤਨ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ, ਸਮਾਜਿਕ ਆਗੂਆਂ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਲੜਾਈ ਨੂੰ ਸਫ਼ਲ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਪੁਲਿਸ ਦਾ ਮੁੱਖ ਉਦੇਸ਼ ਸਿਰਫ਼ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨਾ ਹੀ ਨਹੀਂ, ਸਗੋਂ ਅਪਰਾਧਾਂ ਨੂੰ ਪਹਿਲਾਂ ਹੀ ਰੋਕਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ, ਜਿਸ ਵਿਚ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ। ਐੱਸ.ਐੱਸ.ਪੀ. ਸ. ਚਾਹਲ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਪਿਛਲੇ ਪੰਜ ਮਹੀਨਿਆਂ ਦੌਰਾਨ ਵੱਖ-ਵੱਖ ਅਪਰਾਧਿਕ ਮਾਮਲਿਆਂ ਨੂੰ ਸੁਲਝਾਉਣ ਲਈ ਲਗਾਤਾਰ ਯਤਨ ਕੀਤੇ ਗਏ ਹਨ। ਇਸ ਮੌਕੇ ਡੀ.ਐੱਸ.ਪੀ. ਅਜਨਾਲਾ ਧਰਮਿੰਦਰ ਕਲਿਆਣ, ਐੱਸ.ਐੱਚ.ਓ. ਅਜਨਾਲਾ ਸਬ-ਇੰਸਪੈਕਟਰ ਨਰਿੰਦਰ ਸਿੰਘ, ਗਲੋਬਨ ਐਕਸ਼ਨ ਕਮੇਟੀ ਦੇ ਆਗੂ ਵਲੈਤ ਮਸੀਹ ਬੰਟੀ ਅਜਨਾਲਾ, ਮਸੀਹ ਭਲਾਈ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਅਜੀਤ ਸ਼ਾਹ ਵੰਝਾਂਵਾਲਾ ਅਤੇ ਗੁਰਨਾਮ ਸਿੰਘ ਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲਦੇਹ ’ਚ ਪ੍ਰਧਾਨ ਰਾਜਾ ਲਦੇਹ ਨੇ ਨਿੱਜੀ ਤੌਰ ’ਤੇ ਲਗਾਈਆਂ ਸਟ੍ਰੀਟ ਲਾਈਟਾਂ * ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤ... ਅਗਲੀ ਖ਼ਬਰ ਪਿੰਡ ਤਰਸਿੱਕਾ ’ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24