05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਾਡੇ ਬਜ਼ੁਰਗ ਸਾਡਾ ਮਾਣ ਪ੍ਰੋਗਰਾਮ ਤਹਿਤ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਲਾਇਆ ਮੈਡੀਕਲ ਕੈਂਪ

ਅੰਮ੍ਰਿਤਸਰ, 4 ਨੰਵਬਰ (ਰੇਸ਼ਮ ਸਿੰਘ)-ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਤਹਿਤ ਚਲਾਏ ਜਾ ਰਹੇ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਸੈਂਟਰ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ 200 ਤੋਂ ਵੱਧ ਬਜ਼ੁਰਗਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ।

Ad Position 21
No active advertisement
ਅਜੀਤ ਡੈਸਕ 05-11-2026
ਅੰਮ੍ਰਿਤਸਰ, 4 ਨੰਵਬਰ (ਰੇਸ਼ਮ ਸਿੰਘ)-ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਤਹਿਤ ਚਲਾਏ ਜਾ ਰਹੇ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਸੈਂਟਰ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ 200 ਤੋਂ ਵੱਧ ਬਜ਼ੁਰਗਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਸਿਵਲ ਸਰਜਨ ਡਾ. ਭਾਰਤੀ ਧਵਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ ਅਤੇ ਜ਼ਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਰਿਕਤ ਕਰਕੇ ਕੈਂਪ ਦੌਰਾਨ ਬਜ਼ੁਰਗਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਪਿੰਡ ਪੱਧਰ ’ਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ। ਡਾ: ਭਾਰਤੀ ਨੇ ਕਿਹਾ ਕਿ ਬਜ਼ੁਰਗਾਂ ਦੀ ਬਿਹਤਰ ਸਿਹਤ ਸੰਭਾਲ ਲਈ ਰਾਸ਼ਟਰੀ ਬਜ਼ੁਰਗ ਸਿਹਤ ਸੰਭਾਲ ਪ੍ਰੋਗਰਾਮ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਪ੍ਰੋਗਰਾਮ ਅਧੀਨ ਬਜ਼ੁਰਗਾਂ ਨੂੰ ਸਿਹਤ ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਸਹਾਇਕ ਉਪਕਰਨਾਂ ਸਮੇਤ ਵੱਖ-ਵੱਖ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੀ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਂਪ ਸਬੰਧੀ ਉਨ੍ਹਾਂ ਦੱਸਿਆ ਕਿ ਕੈਂਪ ਦੀ ਸ਼ੁਰੂਆਤ ਬਜ਼ੁਰਗਾਂ ਨੂੰ ਯੋਗਾ ਕਰਵਾਉਣ ਨਾਲ ਕੀਤੀ ਗਈ। ਉਪਰੰਤ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਗ਼ੈਰ-ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਦੀ ਸਕ੍ਰੀਨਿੰਗ ਕੀਤੀ ਗਈ। ਇਸ ਤੋਂ ਇਲਾਵਾ ਅੱਖਾਂ, ਕੰਨ, ਨੱਕ ਤੇ ਗਲੇ, ਹੱਡੀਆਂ ਅਤੇ ਇਸਤਰੀ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਮੰਡ ਪੜ੍ਹਣਗੇ ਕੌਮ ਦੇ ਨਾਮ ਸੰਦੇਸ਼- ਭਾਈ ਸਖੀਰਾ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਦੇ ਖਿਡਾਰੀਆ ਦਾ ਜਿਮਨਾਸਟਿਕ ਨੈਸ਼ਨਲ ਪ੍ਰਤੀਯੋਗਿਤਾ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24