05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬੰਦੀ ਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਮੰਡ ਪੜ੍ਹਣਗੇ ਕੌਮ ਦੇ ਨਾਮ ਸੰਦੇਸ਼- ਭਾਈ ਸਖੀਰਾ

ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ, ਦੀਵਾਲੀ ਦੇ ਅਵਸਰ ’ਤੇ 8 ਨਵੰਬਰ ਨੂੰ, ਸੰਨ੍ਹ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਵਲੋਂ ਸਰਬ ਸੰਮਤੀ ਨਾਲ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਥਕ ਰਵਾਹਿਤ ਅਨੁਸਾਰ ਕੌਮ ਦੇ ਨਾਮ ਸੰਦੇਸ਼ ਪੜ੍ਹਨਗੇ। ਪੰਥਕ ਆਗੂ ਭਾਈ ਜਰਨੈਲ ਸਿੰਘ ਸਖੀਰਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਮੰਡ, ਸਰਬੱਤ ਖ਼ਾਲਸਾ ਸੰਮੇਲਨ ਵਲੋਂ ਸਰਬਸੰਮਤੀ ਦੇ ਨਾਲ ਥਾਪੇ ਗਏ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਗੈਰ- ਮੌਜੂਦਗੀ ਦੌਰਾਨ ਕਈ ਵਰਿਆਂ ਤੋਂ ਇਹ ਸੰਦੇਸ਼ ਪੜਨ ਦੀ ਇਹ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਆ ਰਹੇ ਹਨ ਤੇ ਇਸ ਵਾਰ ਵੀ ਨਿਭਾਉਣਗੇ।

Ad Position 21
No active advertisement
ਭਾਈ ਜਰਨੈਲ ਸਿੰਘ ਸਖੀਰਾ ਦੀ ਤਸਵੀਰ। 05-11-2026
ਅੰਮ੍ਰਿਤਸਰ, 4 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ, ਦੀਵਾਲੀ ਦੇ ਅਵਸਰ ’ਤੇ 8 ਨਵੰਬਰ ਨੂੰ, ਸੰਨ੍ਹ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਵਲੋਂ ਸਰਬ ਸੰਮਤੀ ਨਾਲ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਥਕ ਰਵਾਹਿਤ ਅਨੁਸਾਰ ਕੌਮ ਦੇ ਨਾਮ ਸੰਦੇਸ਼ ਪੜ੍ਹਨਗੇ। ਪੰਥਕ ਆਗੂ ਭਾਈ ਜਰਨੈਲ ਸਿੰਘ ਸਖੀਰਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਮੰਡ, ਸਰਬੱਤ ਖ਼ਾਲਸਾ ਸੰਮੇਲਨ ਵਲੋਂ ਸਰਬਸੰਮਤੀ ਦੇ ਨਾਲ ਥਾਪੇ ਗਏ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਗੈਰ- ਮੌਜੂਦਗੀ ਦੌਰਾਨ ਕਈ ਵਰਿਆਂ ਤੋਂ ਇਹ ਸੰਦੇਸ਼ ਪੜਨ ਦੀ ਇਹ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਆ ਰਹੇ ਹਨ ਤੇ ਇਸ ਵਾਰ ਵੀ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਜਥੇਦਾਰ ਮੰਡ ਇਹ ਸੰਦੇਸ਼ 8 ਨਵੰਬਰ ਨੂੰ ਬਾਅਦ ਦੁਪਹਿਰ 3.30 ਵਜੇ ਜਾਰੀ ਕਰਨਗੇ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵੀ ਬੰਦੀ ਛੋੜ ਦਿਵਸ ਮੌਕੇ ਸ੍ਰੀ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਿਊਜ਼ੀਲੈਂਡ ਦੇ ਸਟੱਡੀ ਵੀਜ਼ੇ ਲਗਵਾਉਣਾ ਹਰ ਏਜੰਟ ਦੇ ਵੱਸ ਦੀ ਗੱਲ ਨਹੀਂ - ਗੈਵੀ ਕਲੇਰ 7.5 ਬੈਂਡ ਹੋਣ ਦੇ ਬਾਵਜੂਦ ਏਜੰ... ਅਗਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਪ੍ਰੋਗਰਾਮ ਤਹਿਤ ਬਜ਼ੁਰਗਾਂ ਦੀ ਸਿਹਤ ਜਾਂਚ ਲਈ ਲਾਇਆ ਮੈਡੀਕਲ ਕੈਂਪ
Ad Position 24