ਸੰਗਰੂਰ ਰੈਲੀ ਸਰਕਾਰ ਦੇ ਕਫਨ ’ਚ ਆਖਰੀ ਕਿੱਲ੍ਹ ਸਾਬਤ ਹੋਵੇਗੀ : ਡਿੰਪਾ
ਅੰਮ੍ਰਿਤਸਰ, 4 ਨੰਵਬਰ (ਰੇਸ਼ਮ ਸਿੰਘ)-ਸਾਬਕਾ ਲੋਕ ਸਭਾ ਮੈਂਬਰ ਤੇ ਹਲਕਾ ਪੂਰਬੀ ਤੋਂ ਕਾਂਗਰਸ ਦੇ ਇੰਚਾਰਜ਼ ਜਸਬੀਰ ਸਿੰਘ ਡਿੰਪਾ ਨੇ ਅੱਜ ਇਥੋਂ ਵੱਡੇ ਕਾਫਲੇ ਨਾਲ ਸੰਗਰੂਰ ਵਿਖੇ ਕੌਮੀ ਆਗੂ ਰਾਹੁਲ ਗਾਂਧੀ ਦੀ ਸ਼ਮੂਲੀਅਤ ਨਾਲ ਹੋਣ ਵਾਲੀ ਵਿਸ਼ਾਲ ਇਨਸਾਫ਼ ਰੈਲੀ ’ਚ ਸ਼ਿਰਕਤ ਕੀਤੀ। ਇਹ ਕਾਫਲਾ ਇਥੇ ਤਾਰਾਂ ਵਾਲਾ ਪੁੱਲ ਤੋਂ ਸ਼ੁਰੂ ਹੋਇਆ।
ਅੰਮ੍ਰਿਤਸਰ, 4 ਨੰਵਬਰ (ਰੇਸ਼ਮ ਸਿੰਘ)-ਸਾਬਕਾ ਲੋਕ ਸਭਾ ਮੈਂਬਰ ਤੇ ਹਲਕਾ ਪੂਰਬੀ ਤੋਂ ਕਾਂਗਰਸ ਦੇ ਇੰਚਾਰਜ਼ ਜਸਬੀਰ ਸਿੰਘ ਡਿੰਪਾ ਨੇ ਅੱਜ ਇਥੋਂ ਵੱਡੇ ਕਾਫਲੇ ਨਾਲ ਸੰਗਰੂਰ ਵਿਖੇ ਕੌਮੀ ਆਗੂ ਰਾਹੁਲ ਗਾਂਧੀ ਦੀ ਸ਼ਮੂਲੀਅਤ ਨਾਲ ਹੋਣ ਵਾਲੀ ਵਿਸ਼ਾਲ ਇਨਸਾਫ਼ ਰੈਲੀ ’ਚ ਸ਼ਿਰਕਤ ਕੀਤੀ। ਇਹ ਕਾਫਲਾ ਇਥੇ ਤਾਰਾਂ ਵਾਲਾ ਪੁੱਲ ਤੋਂ ਸ਼ੁਰੂ ਹੋਇਆ। ਇਸ ਮੌਕੇ ਸ: ਡਿੰਪਾ ਨੇ ਕਿਹਾ ਕਿ ਅੱਜ ਦੀ ਰੈਲੀ ’ਚ ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਸ਼ਮੂਲੀਅਤ ਤੋਂ ਇਸ ਗੱਲ ਦਾ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਆਮ ਆਦਮੀਂ ਪਾਰਟੀ ਦੇ ਦਿਨ ਪੁੱਗ ਗਏ ਹਨ ਅਤੇ ਇਹ ਰੈਲੀ ਸਰਕਾਰ ਦੇ ਕਫ਼ਨ ’ਚ ਆਖ਼ਰੀ ਕਿਲ੍ਹ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਲੜਦੀ ਆਈ ਹੈ। ਸੰਗਰੂਰ ਵਿਖੇ ਹੋਣ ਵਾਲੀ ਇਹ ਰੈਲੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਅਹਿਮ ਸਾਬਤ ਹੋਵੇਗੀ। ਇਸ ਮੌਕੇ ਕੌਂਸਲਰ ਅੰਮ੍ਰਿਤਪਾਲ ਸਿੰਘ, ਪਵਨ ਕੁਮਾਰ, ਰਾਜੂ ਗੋਬਿੰਦ ਨਗਰ, ਵਰਿੰਦਰ ਵਿੱਕੀ, ਵਨੀਤ ਸ਼ਰਮਾ, ਰੋਹਿਤ ਸ਼ਰਮਾ, ਰਾਜੂ ਪ੍ਰਧਾਨ, ਸਤਨਾਮ ਸਿੰਘ ਮੂਧਲ, ਲੱਕੀ ਸੰਧੂ, ਰਣਜੀਤ ਸਿੰਘ ਵੱਲ੍ਹਾ, ਕੇਵਲ ਕ੍ਰਿਸ਼ਨ, ਵਰੁਣ ਮਹਾਜ਼ਨ, ਬਲਪ੍ਰੀਤ ਸਿੰਘ ਰੋਜ਼ਰ, ਯੁਧਵੀਰ ਸਿੰਘ, ਰਵੀ ਚੀਮਾਂ, ਸੁਰਜ਼ਨ ਸਿੰਘ ਸੋਨੂੰ, ਗੁਲਬਾਗ ਸਿੰਘ ਆਦਿ ਹਾਜ਼ਰ ਸਨ।