ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਗੁਰੂ ਨਾਨਕ ਦੇਵ ਸਟੇਰਡੀਅਮ ਤੋਂ ਵਿਸੇਸ਼ ਮੈਰਾਥਨ 6 ਨੂੰ : ਡੀ.ਸੀ.
ਅੰਮ੍ਰਿਤਸਰ, 4 ਨੰਵਬਰ (ਰੇਸ਼ਮ ਸਿੰਘ)-ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 6 ਨਵੰਬਰ ਨੂੰ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਮੈਰਾਥਨ ਸਵੇਰੇ 8 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋਵੇਗੀ, ਜਿਸ ਲਈ ਤਿੰਨ ਕਿਲੋਮੀਟਰ ਦਾ ਰੂਟ ਨਿਰਧਾਰਤ ਕੀਤਾ ਗਿਆ ਹੈ।
ਅੰਮ੍ਰਿਤਸਰ, 4 ਨੰਵਬਰ (ਰੇਸ਼ਮ ਸਿੰਘ)-ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 6 ਨਵੰਬਰ ਨੂੰ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਮੈਰਾਥਨ ਸਵੇਰੇ 8 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋਵੇਗੀ, ਜਿਸ ਲਈ ਤਿੰਨ ਕਿਲੋਮੀਟਰ ਦਾ ਰੂਟ ਨਿਰਧਾਰਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਸੀ. ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮੈਰਾਥਨ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਨਾਵਲਟੀ ਚੌਂਕ, ਨਰੂਲਾ ਪੈਲੇਸ ਲਾਈਟ ਤੋਂ ਟੇਲਰ ਰੋਡ ਅਤੇ ਅਲੈਗਜ਼ੈਂਡਰਾ ਸਕੂਲ ਤੋਂ ਹੁੰਦੀ ਹੋਈ ਮੁੜ ਗੁਰੂ ਨਾਨਕ ਸਟੇਡੀਅਮ ਦੇ ਐਥਲੈਟਿਕ ਟਰੈਕ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੈਰਾਥਨ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਮੈਰਾਥਨ ਦੇ ਪ੍ਰਬੰਧਾਂ, ਰੂਟ ਪ੍ਰਬੰਧਨ, ਸੁਰੱਖਿਆ, ਸਿਹਤ ਸਹੂਲਤਾਂ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੀਆਂ। ਇਸ ਤੋਂ ਇਲਾਵਾ ਮੈਰਾਥਨ ਵਿੱਚ ਭਾਗ ਲੈਣ ਵਾਲੇ ਦੌੜਾਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇਗਾ।