ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਗੁਰਸ਼ਰਨ ਕੌਰ ਅਰੋੜਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ.
ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਗੁਰਸ਼ਰਨ ਕੌਰ ਅਰੋੜਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਉਪਰੰਤ ਉਹਨਾਂ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਮਹਿਲਾ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ ਤੇ ਇੰਦਰਪਾਲ ਸਿੰਘ ਸ਼ਾਹ, ਮਹਿਲਾ ਵਿੰਗ ਦੇ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਰਾਜਬੀਰ ਕੌਰ ਚਾਹਲ, ਸੁਦੇਸ਼ ਕੁਮਾਰ ਪ੍ਰਿੰਸੀਪਲ ਐਸ.ਓ.ਈ. ਅਜਨਾਲਾ, ਹਰਿੰਦਰਪਾਲ ਸਿੰਘ ਪ੍ਰਿੰਸੀਪਲ ਜਸਤਰਵਾਲ, ਰਾਜੀਵ ਦੱਤ, ਹਰਮੀਤ ਸਿੰਘ ਲਾਡੀ ਸੰਧੂ, ਅਵਿਨਾਸ਼ ਮਸੀਹ, ਦੀਪਿਕਾ ਜੋਸ਼ੀ, ਦਲਜੀਤ ਕੌਰ ਆਦਿ ਹਾਜ਼ਰ ਸਨ। ਅੰਤ ਵਿਚ ਪ੍ਰਿੰਸੀਪਲ ਗੁਰਸ਼ਰਨ ਅਰੋੜਾ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨਦੀਪ ਕੌਰ ਧਾਲੀਵਾਲ ਸਮੇਤ ਆਈਆਂ ਪ੍ਰਮੁੱਖ ਸ਼ਾਹ ਖੇਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।