05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਖਾਲਸਾ ਕਾਲਜ ਚਵਿੰਡਾ ਦੇਵੀ ਦਾ ਇੰਟਰ ਕਾਲਜ ਵਾਟਰ ਸਪੋਰਟਸ ’ਚ ਸ਼ਾਨਦਾਰ ਪ੍ਰਦਰਸ਼ਨ

ਚਵਿੰਡਾ ਦੇਵੀ, 5 ਨਵੰਬਰ (ਸਤਪਾਲ ਸਿੰਘ ਢੱਡੇ)—ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਇੰਟਰ ਕਾਲਜ ਟੂਰਨਾਮੈਂਟ ਦੇ ਵਾਟਰ ਸਪੋਰਟਸ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਨਾ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥੀਆਂ ਵਲੋਂ ਟੂਰਨਾਮੈਂਟ ਦੌਰਾਨ ਕੈਨੋਇੰਗ, ਵਾਟਰ ਪੋਲੋ, ਸਵਿੱਮਿੰਗ (ਲੜਕੇ ਅਤੇ ਲੜਕੀਆਂ) ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਭਾਗ ਲੈਂਦਿਆਂ ਆਪਣੇ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-11-2026
ਚਵਿੰਡਾ ਦੇਵੀ, 5 ਨਵੰਬਰ (ਸਤਪਾਲ ਸਿੰਘ ਢੱਡੇ)—ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਇੰਟਰ ਕਾਲਜ ਟੂਰਨਾਮੈਂਟ ਦੇ ਵਾਟਰ ਸਪੋਰਟਸ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਨਾ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥੀਆਂ ਵਲੋਂ ਟੂਰਨਾਮੈਂਟ ਦੌਰਾਨ ਕੈਨੋਇੰਗ, ਵਾਟਰ ਪੋਲੋ, ਸਵਿੱਮਿੰਗ (ਲੜਕੇ ਅਤੇ ਲੜਕੀਆਂ) ਵੱਖ-ਵੱਖ ਪ੍ਰਤੀਯੋਗਤਾਵਾਂ ’ਚ ਭਾਗ ਲੈਂਦਿਆਂ ਆਪਣੇ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਉਕਤ ਮੁਕਾਬਲੇ ਦੌਰਾਨ ਕਾਲਜ ਦੀ ਲੜਕੀਆਂ ਦੀ ਸਵਿਮਿੰਗ ਟੀਮ ਨੇ ਪਹਿਲਾ ਸਥਾਨ ਅਤੇ ਕੈਨੋਇੰਗ ’ਚ ਫਸਟ ਰਨਰ-ਅੱਪ ਟਰਾਫੀ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਵਿਸ਼ੇਸ਼ ਪ੍ਰਾਪਤੀ ਸਬੰਧੀ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੌਂਸਲ ਕਾਲਜ ’ਚ ਖੇਡਾਂ, ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਸਬੰਧੀ ਬਣਦਾ ਸਹਿਯੋਗ ਦੇਣ ਲਈ ਹਮੇਸ਼ਾਂ ਵਚਨਬੱਧ ਹੈ। ਇਸ ਸਬੰਧੀ ਪ੍ਰਿੰ: ਪ੍ਰੋ: ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਮ ਵੰਡ ਸਮਾਰੋਹ ’ਚ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਡਾਇਰੈਕਟਰ ਡਾ. ਕੰਵਰ ਮਨਦੀਪ ਸਿੰਘ, ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖਾਲਸਾ ’ਵਰਸਿਟੀ ਭਾਸ਼ਾਵਾਂ ਡੀਨ ਡਾ. ਰਮਿੰਦਰ ਕੌਰ, ਖਾਲਸਾ ਕਾਲਜ ਸਰੀਰਿਕ ਸਿੱਖਿਆ ਵਿਭਾਗ ਮੁਖੀ ਡਾ. ਦਲਜੀਤ ਸਿੰਘ ਅਤੇ ਪ੍ਰੋ. ਸਤਨਾਮ ਸਿੰਘ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤਾ। ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਵਾਟਰ ਪੋਲੋ ਅਤੇ ਸਵਿੰਮਿੰਗ (ਲ਼ੜਕੇ) ਇਨ੍ਹਾਂ ਦੋਵਾਂ ਮੁਕਾਬਲਿਆਂ ’ਚ ਫਸਟ ਰਨਰ-ਅੱਪ ਟਰਾਫੀ ਆਪਣੀ ਸੰਸਥਾ ਦੇ ਨਾਮ ਕੀਤੀ। ਇਸ ਮੌਕੇ ਪ੍ਰਿੰ: ਗੁਰਦੇਵ ਸਿੰਘ ਅਤੇ ਪ੍ਰੋ. ਰਣਪ੍ਰੀਤ ਸਿੰਘ ਨੇ ਜੇਤੂ ਟਰਾਫੀ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਆਉਣ ਵਾਲੇ ਸਮੇਂ ’ਚ ਖੇਡਾਂ ਦੇ ਖੇਤਰ ’ਚ ਵਿਦਿਆਰਥੀਆਂ ਨੂੰ ਅਗਾਂਹ ਲੈ ਕੇ ਆਉਣ ਲਈ ਕਾਲਜ ਵਿਸ਼ੇਸ਼ ਤੌਰ ’ਤੇ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਟੂਰਨਾਮੈਂਟ ’ਚ ਲੜਕੀਆਂ ਨੇ ਕੁਲ 12 ਮੈਡਲ ਪ੍ਰਾਪਤ ਕੀਤੇ ਜਿਸ ’ਚੋਂ 5 ਗੋਲਡ ਮੈਡਲ, 4 ਸਿਲਵਰ ਮੈਡਲ ਅਤੇ 3 ਬ੍ਰੋਨਜ਼ ਮੈਡਲ ਦੇ ਨਾਲ ਸਵਿਮਿੰਗ ਮੁਕਾਬਲਿਆਂ ’ਚ ਓਵਰਆਲ ਟਰਾਫੀ ਕਾਲਜ ਦੇ ਹਿੱਸੇ ਆਈ।ਜਦਕਿ ਲੜਕਿਆਂ ਨੇ ਕੁਲ 14 ਮੈਡਲ ਪ੍ਰਾਪਤ ਕੀਤੇ ਜਿਸ ’ਚ 4 ਗੋਲਡ ਮੈਡਲ, 5 ਸਿਲਵਰ ਅਤੇ 5 ਬ੍ਰੋਨਜ਼ ਮੈਡਲ ਹਾਸਲ ਕੀਤੇ। ਇਸ ਮੌਕੇ ਪ੍ਰੋ: ਗੁਰਦੇਵ ਸਿੰਘ ਨੇ ਸ: ਛੀਨਾ ਦਾ ਵਿਸ਼ੇਸ਼ ਰੂਪ ’ਚ ਧੰਨਵਾਦ ਕੀਤਾ ਅਤੇ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਅਜੇ ਕਾਲਜ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟਰ ਕਾਲਜ ਟੂਰਨਾਮੈਂਟ ਦੇ ਰਹਿੰਦੇ ਮੁਕਾਬਲਿਆਂ ’ਚ ਵੀ ਜ਼ਿਕਰਯੋਗ ਪੇਸ਼ਕਾਰੀ ਕਰਨਗੇ।ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਵਲੋਂ ਗਹਿਰੀ ਮੰਡੀ ਵਿਖੇ ਯੋਜਨਾ ਲਈ ਯੋਗਦਾਨ ਪਾਉਣ ਵਾਲੀਆਂ ਸਖੀਆਂ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24