ਵਿਧਾਇਕ ਧਾਲੀਵਾਲ ਨੇ 10 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਬੂੜੇਵਾਲੀ ਪਿੰਡ ਦੀ ਸੜ੍ਹਕ
ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੂੜੇਵਾਲੀ ਪਿੰਡ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕਾਂ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਗਈ ਪਿੰਡ ਬੂੜੇਵਾਲੀ ਦੀ ਸੜਕ ਦੀ ਸਮੱਸਿਆ ਨੂੰ ਹੱਲ ਕਰਦਿਆਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰਵਾ ਦਿੱਤਾ ਗਿਆ ਹੈ। ਵਿਧਾਇਕ ਸ.
ਅਜਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੂੜੇਵਾਲੀ ਪਿੰਡ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕਾਂ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਗਈ ਪਿੰਡ ਬੂੜੇਵਾਲੀ ਦੀ ਸੜਕ ਦੀ ਸਮੱਸਿਆ ਨੂੰ ਹੱਲ ਕਰਦਿਆਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰਵਾ ਦਿੱਤਾ ਗਿਆ ਹੈ। ਵਿਧਾਇਕ ਸ. ਧਾਲੀਵਾਲ ਨੇ ਦੱਸਿਆ ਕਿ ਅਜਨਾਲਾ-ਜਗਦੇਵ ਖੁਰਦ ਰੋਡ ਤੋਂ ਪਿੰਡ ਬੂੜੇਵਾਲੀ ਨੂੰ ਜਾਂਦੀ ਇਹ ਸੜਕ ਕਾਫ਼ੀ ਲੰਬੇ ਸਮੇਂ ਤੋਂ ਬੁਰੀ ਤਰ੍ਹਾਂ ਟੁੱਟੀ ਹੋਈ ਸੀ । ਇਸ ਮੌਕੇ ਵਿਧਾਇਕ ਧਾਲੀਵਾਲ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਦੇ ਨਾਲ-ਨਾਲ ਜਿੱਥੇ ਵੀ ਕੋਈ ਸਮੱਸਿਆ ਹੋਵੇ, ਉਸ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਉਣ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।