ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਆਰਟ ਐਂਡ ਕਰਾਫਟ ਕਮਰੇ ਦਾ ਉਦਘਾਟਨ
ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.
ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਵਿਖੇ ਨਵੇਂ ਬਣੇ ਆਰਟ ਐਂਡ ਕਰਾਫਟ ਕਮਰੇ ਦਾ ਉਦਘਾਟਨ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਵਲੋਂ ਕੀਤਾ ਗਿਆ। ਇਹ ਕਮਰਾ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਸਿੱਖਣ ਦਾ ਮਾਹੌਲ ਮੁਹੱਈਆ ਕਰਵਾਉਣ ਵਿਚ ਸਹਾਇਕ ਸਿੱਧ ਹੋਵੇਗਾ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਮੂਹ ਸਟਾਫ਼ ਵਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਵਤਾਰ ਸਿੰਘ ਕਾਲਾ, ਮਨਪ੍ਰੀਤ ਕੌਰ ਚੇਅਰਮੈਨ, ਜਸਬੀਰ ਸਿੰਘ, ਅਨਦੀਪ ਸਿੰਘ, ਕੁਲਵਿੰਦਰ ਸਿੰਘ, ਜਥੇਦਾਰ ਭੁੱਲਰ, ਨਵਜਿੰਦਰ ਸਿੰਘ, ਸਰਬਜੀਤ ਸਿੰਘ, ਵਿਜੇ ਮੱਟੀ, ਨਿਸ਼ਾਨ ਸਿੰਘ, ਕ੍ਰਿਸ਼ਨ ਕੁਮਾਰ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਦਲਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।