05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਫਾਈ ਮੁਹਿੰਮ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਠਠਿਆਰਾਂ ਗੇਟ ਬਾਹਰ ਗੰਦਗੀ ਤੇ ਗਾਰ ਦੇ ਲੱਗੇ ਢੇਰ

ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਚਲਾਈ ਗਈ ਸਫਾਈ ਮੁਹਿੰਮ ਦੇ ਕੁਝ ਦਿਨਾਂ ਬਾਅਦ ਹੀ ਜੰਡਿਆਲਾ ਗੁਰੂ ਦੇ ਠਠਿਆਰਾਂ ਗੇਟ ਬਾਹਰ ਅਤੇ ਆਲੇ-ਦੁਆਲੇ ਗੰਦਗੀ ਤੇ ਗਾਰ ਦੇ ਲੱਗੇ ਢੇਰ ਸਫਾਈ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਮੁਹੱਲਾ ਨਿਵਾਸੀਆਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਇੱਥੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਦਕਿ ਨਾਲੀਆਂ ਦੀ ਸਫਾਈ ਦੌਰਾਨ ਕੱਢੀ ਗਈ ਗਾਰ ਵੀ ਦੁਕਾਨਾਂ ਅਤੇ ਮਕਾਨਾਂ ਦੇ ਬਾਹਰ ਹੀ ਛੱਡ ਦਿੱਤੀ ਗਈ ਹੈ, ਜਿਸ ਨੂੰ ਕਰੀਬ ਇਕ ਹਫ਼ਤਾ ਬੀਤਣ ਦੇ ਬਾਵਜੂਦ ਨਹੀਂ ਚੁੱਕਿਆ ਗਿਆ।

Ad Position 21
No active advertisement
ਅਜੀਤ ਡੈਸਕ 06-11-2026
ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਚਲਾਈ ਗਈ ਸਫਾਈ ਮੁਹਿੰਮ ਦੇ ਕੁਝ ਦਿਨਾਂ ਬਾਅਦ ਹੀ ਜੰਡਿਆਲਾ ਗੁਰੂ ਦੇ ਠਠਿਆਰਾਂ ਗੇਟ ਬਾਹਰ ਅਤੇ ਆਲੇ-ਦੁਆਲੇ ਗੰਦਗੀ ਤੇ ਗਾਰ ਦੇ ਲੱਗੇ ਢੇਰ ਸਫਾਈ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਮੁਹੱਲਾ ਨਿਵਾਸੀਆਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਇੱਥੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਦਕਿ ਨਾਲੀਆਂ ਦੀ ਸਫਾਈ ਦੌਰਾਨ ਕੱਢੀ ਗਈ ਗਾਰ ਵੀ ਦੁਕਾਨਾਂ ਅਤੇ ਮਕਾਨਾਂ ਦੇ ਬਾਹਰ ਹੀ ਛੱਡ ਦਿੱਤੀ ਗਈ ਹੈ, ਜਿਸ ਨੂੰ ਕਰੀਬ ਇਕ ਹਫ਼ਤਾ ਬੀਤਣ ਦੇ ਬਾਵਜੂਦ ਨਹੀਂ ਚੁੱਕਿਆ ਗਿਆ। ਗਾਰ ਦੇ ਢੇਰਾਂ ਕਾਰਨ ਰਾਹਗੀਰਾਂ ਨੂੰ ਲੰਘਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਵੀ ਚਿੰਤਾ ਵਾਲੀ ਗੱਲ ਇਹ ਹੈ ਕਿ ਗੰਦਗੀ ਦੇ ਢੇਰਾਂ ਦੇ ਬਿਲਕੁਲ ਨੇੜੇ ਹੀ ਇਕ ਬੇਕਰੀ ਦੀ ਦੁਕਾਨ ਸਥਿਤ ਹੈ, ਜਿੱਥੇ ਰੋਜ਼ਾਨਾ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਕੇ ਵੇਚੀਆਂ ਜਾਂਦੀਆਂ ਹਨ। ਗੰਦਗੀ ਕਾਰਨ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ। ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਜਦੋਂ ਸਫਾਈ ਕਰਮਚਾਰੀਆਂ ਦੀ ਟਰਾਲੀ ਨੂੰ ਕੂੜਾ ਚੁੱਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਕੂੜਾ ਚੁੱਕਣ ਤੋਂ ਇਨਕਾਰ ਕਰ ਦਿੱਤਾ। ਇਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰਾਂ ਵਿਚ ਵਧੀ ਰੌਣਕ ਦੌਰਾਨ ਗੰਦਗੀ ਕਾਰਨ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਮੁਹੱਲਾ ਨਿਵਾਸੀਆਂ ਅਤੇ ਦੁਕਾਨਦਾਰਾਂ ਅਨੁਸਾਰ ਇਸ ਸਮੱਸਿਆ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਠਠਿਆਰਾਂ ਗੇਟ ਅਤੇ ਆਲੇ-ਦੁਆਲੇ ਪਏ ਕੂੜੇ ਤੇ ਗਾਰ ਦੇ ਢੇਰ ਤੁਰੰਤ ਚੁਕਵਾਏ ਜਾਣ ਅਤੇ ਇਲਾਕੇ ਦੀ ਸਫਾਈ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੀ ਕ੍ਰਿਕਟ ਟੀਮ ਦਾ ਓਪਨ ਸਟੇਟ ਟੀ-20 ਕ੍ਰਿਕਟ ਟੂਰਨਾਮੈਂਟ ਵਿਚ ਪਹਿਲਾ ਸਥਾਨ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਹਿਯੋਗ ਨਾਲ ਜਲਦ ਹੋਵੇਗਾ ਬੱਚਿਆਂ ਦੇ ਧਾਰਮਿਕ ਮੁਕਾਬਲਿਆਂ ਦਾ ਸਾਲਾਨਾ ਸਮਾਗਮ : ਭਾਈ ਹਰਪ੍ਰੀ...
Ad Position 24