ਪਹਿਲਾਂ ਨੀਟ ਤੇ ਹੁਣ ਪੀਸੀਐੱਸ ਦੇ ਨਤੀਜੇ ’ਤੇ ਉੱਠੇ ਸਵਾਲ, ਨੌਜਵਾਨਾਂ ਦੇ ਭਵਿੱਖ ਨਾਲ ਹੋ ਰਿਹੈ ਖਿਲਵਾੜ - ਡੈਨੀ ਬੰਡਾਲਾ
ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਲੋਕ ਸੇਵਾ ਕਮਿਸ਼ਨ ਦੀ ਮੁੱਖ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਉੱਠੇ ਵਿਵਾਦ ’ਤੇ ਕਾਂਗਰਸ ਦੇ ਸੂਬਾ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਨੀਟ ਅਤੇ ਹੁਣ ਪੰਜਾਬ ਵਿਚ ਪੀਸੀਐੱਸ ਦੇ ਨਤੀਜੇ ਨੂੰ ਲੈ ਕੇ ਉੱਠ ਰਹੇ ਸਵਾਲਾਂ ਨੇ ਨੌਜਵਾਨਾਂ ਦੇ ਭਵਿੱਖ ਅਤੇ ਭਰਤੀ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਦੇਸ਼ ਅਤੇ ਸੂਬੇ ਦੇ ਨੌਜਵਾਨਾਂ ਨੂੰ ਨਿਰਪੱਖ ਭਰਤੀ ਦਾ ਭਰੋਸਾ ਕੌਣ ਦਿਵਾਏਗਾ ?
ਸ
ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ।
06-11-2026
ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਲੋਕ ਸੇਵਾ ਕਮਿਸ਼ਨ ਦੀ ਮੁੱਖ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਉੱਠੇ ਵਿਵਾਦ ’ਤੇ ਕਾਂਗਰਸ ਦੇ ਸੂਬਾ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਨੀਟ ਅਤੇ ਹੁਣ ਪੰਜਾਬ ਵਿਚ ਪੀਸੀਐੱਸ ਦੇ ਨਤੀਜੇ ਨੂੰ ਲੈ ਕੇ ਉੱਠ ਰਹੇ ਸਵਾਲਾਂ ਨੇ ਨੌਜਵਾਨਾਂ ਦੇ ਭਵਿੱਖ ਅਤੇ ਭਰਤੀ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਦੇਸ਼ ਅਤੇ ਸੂਬੇ ਦੇ ਨੌਜਵਾਨਾਂ ਨੂੰ ਨਿਰਪੱਖ ਭਰਤੀ ਦਾ ਭਰੋਸਾ ਕੌਣ ਦਿਵਾਏਗਾ ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਤੋਂ ਨੌਕਰੀਆਂ ਦੇਣ ਦੇ ਵੱਡੇ ਦਾਅਵੇ ਕੀਤੇ ਸਨ ਪਰ ਪੀਸੀਐੱਸ ਵਰਗੀ ਮਹੱਤਵਪੂਰਨ ਪ੍ਰੀਖਿਆ ਦੇ ਨਤੀਜੇ ’ਤੇ ਸਵਾਲ ਉੱਠਣੇ ਸਰਕਾਰ ਦੇ ਦਾਅਵਿਆਂ ਅਤੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਦੱਸਿਆ ਕਿ 331 ਅਸਾਮੀਆਂ ਲਈ 751 ਉਮੀਦਵਾਰਾਂ ਨੂੰ ਇੰਟਰਵਿਊ ਵਾਸਤੇ ਚੁਣਿਆ ਗਿਆ ਹੈ, ਜਦਕਿ ਚਾਰ ਪ੍ਰੀਖਿਆ ਕੇਂਦਰਾਂ ਦੇ ਕੁਝ ਕਮਰਿਆਂ ਵਿਚੋਂ 10 ਤੋਂ 11 ਉਮੀਦਵਾਰਾਂ ਦੀ ਚੋਣ ਅਤੇ ਇਕ ਕੇਂਦਰ ਤੋਂ ਲਗਭਗ 24 ਫ਼ੀਸਦੀ ਉਮੀਦਵਾਰਾਂ ਦੇ ਇੰਟਰਵਿਊ ਲਈ ਚੁਣੇ ਜਾਣ ਦੇ ਦਾਅਵੇ ਵੀ ਸਾਹਮਣੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੀਸੀਐੱਸ ਵਿਵਾਦ ਦੀ ਸੁਤੰਤਰ ਜਾਂਚ ਕਰਵਾਏ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਬੈਠਣ ਦੀ ਵਿਵਸਥਾ, ਉਮੀਦਵਾਰਾਂ ਦੀ ਚੋਣ, ਉੱਤਰ ਪੁਸਤਕਾਂ ਦੇ ਮੁਲਾਂਕਣ ਅਤੇ ਅੰਕਾਂ ਦੀ ਨਿਰਪੱਖਤਾ ਦੀ ਜਾਂਚ ਕੀਤੀ ਜਾਵੇ। ਲੋੜ ਪੈਣ ’ਤੇ ਜਾਂਚ ਕੇਂਦਰੀ ਜਾਂਚ ਏਜੰਸੀ ਤੋਂ ਵੀ ਕਰਵਾਈ ਜਾਵੇ।