06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

‘ ਆਪ’ ਦੀਆਂ ਲੋਕ ਮਾਰੂ ਨੀਤੀਆਂ ਹੀ ਇਸ ਨੂੰ ਲੈ ਡੁੱਬਣਗੀਆਂ- ਜਥੇਦਾਰ ਜਲਾਲ ਉਸਮਾ

ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)—‘ਚੋਣਾਂ ਦੌਰਾਨ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਮੁੱਦੇ ਤੇ ਫੇਲ ਹੋ ਚੁੱਕੀ ਹੈ, ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜ਼ੋਰ ਹੈ, ਰੋਜ਼ਾਨਾ ਮਾਂਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਲੋਕ ਮਾਰੂ ਨੀਤੀਆਂ ਹੀ ਅੱਜ ਇਸ ਸਰਕਾਰ ਨੂੰ ਲੈ ਡੁੱਬਣਗੀਆਂ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਤਹਿਤ, ਮੌਜੂਦਾ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 06-11-2026
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)—‘ਚੋਣਾਂ ਦੌਰਾਨ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਹਰ ਮੁੱਦੇ ਤੇ ਫੇਲ ਹੋ ਚੁੱਕੀ ਹੈ, ਪੰਜਾਬ ਵਿਚ ਗੁੰਡਾਗਰਦੀ ਅਤੇ ਨਸ਼ਿਆਂ ਦਾ ਪੂਰਾ ਜ਼ੋਰ ਹੈ, ਰੋਜ਼ਾਨਾ ਮਾਂਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਲੋਕ ਮਾਰੂ ਨੀਤੀਆਂ ਹੀ ਅੱਜ ਇਸ ਸਰਕਾਰ ਨੂੰ ਲੈ ਡੁੱਬਣਗੀਆਂ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ-ਘਰ ਪ੍ਰਚਾਰ ਮੁਹਿੰਮ ਤਹਿਤ, ਮੌਜੂਦਾ ਮਾਨ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ, ਸਰਕਲ ਪ੍ਰਧਾਨ ਜ: ਪੂਰਨ ਸਿੰਘ ਖਿਲਚੀਆਂ, ਦਿਆਲ ਸਿੰਘ ਖਿਲਚੀਆਂ, ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ ਵਾਲੇ), ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਸਰਕਲ ਪ੍ਰਧਾਨ ਸੁਖਬੀਰ ਸਿੰਘ ਸੇਰੋਂ, ਨਿਰਮਲ ਸਿੰਘ ਬਿੱਲੂ ਧੂਲਕਾ, ਬਲਵਿੰਦਰ ਸਿੰਘ ਜਸਪਾਲ, ਡਾ: ਕੁਲਵਿੰਦਰ ਸਿੰਘ ਬਾਣੀਆਂ, ਅਜਮਿੰਦਰ ਸਿੰਘ ਸਾਹਬਾ, ਹੰਸਰਾਜ ਸਿੰਘ ਸਾ: ਸਰਪੰਚ ਧਿਆਨਪੁਰ, ਗੁਰਮੁੱਖ ਸਿੰਘ ਦਨਿਆਲ, ਪ੍ਰਤਾਪ ਸਿੰਘ, ਗੁਰਵਿੰਦਰ ਸਿੰਘ ਕਾਲੇਕੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਵਿਖੇ ਆਟੋਮੋਟਿਵ ਟਰੇਡ ਦੀ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਅਗਲੀ ਖ਼ਬਰ ਕਿਸਾਨ ਦਾ ਟਰੈਕਟਰ ਤੇ ਖੇਤੀ ਸੰਦ ਜ਼ਬਤ ਕਰਨ ਖ਼ਿਲਾਫ਼ ਬੀ.ਕੇ.ਯੂ. ਉਗਰਾਹਾਂ ਵਲੋਂ ਧਰਨਾ
Ad Position 24