06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਵਿਖੇ ਆਟੋਮੋਟਿਵ ਟਰੇਡ ਦੀ ਲੈਬ ਵਿਦਿਆਰਥੀਆਂ ਨੂੰ ਸਮਰਪਿਤ

ਟਾਂਗਰਾ, 5 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਵਿਖੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨਾਲ ਜੋੜਨ ਅਤੇ ਕਿੱਤਾਮੁਖੀ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਆਟੋਮੋਟਿਵ ਟਰੇਡ ਦੀ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 06-11-2026
ਟਾਂਗਰਾ, 5 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਛਲ ਵਿਖੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨਾਲ ਜੋੜਨ ਅਤੇ ਕਿੱਤਾਮੁਖੀ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਆਟੋਮੋਟਿਵ ਟਰੇਡ ਦੀ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਧਰਮ ਪਤਨੀ ਸੁਹਿੰਦਰ ਕੌਰ ਅਤੇ ‘ਆਪ’ ਦੇ ਬਲਾਕ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੁਹਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਤਕਨੀਕੀ ਅਤੇ ਕਿੱਤਾਮੁਖੀ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਗਿਆਨ ਹਾਸਿਲ ਕਰਨ ਅਤੇ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਇੰਚਾਰਜ ਰਾਜ ਰਾਣੀ, ਨਵਦੀਪ ਸਿੰਘ ਖੇਲਾ, ਬਲਵੀਰ ਸਿੰਘ ਚੀਮਾ, ਹਰਮਨਦੀਪ ਸਿੰਘ, ਸਤਪਾਲ ਸਿੰਘ, ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਦੁਰਗਾ ਮੰਦਰ ਲੋਪੋਕੇ ’ਚ ਜਾਗਰਣ ਕਰਵਾਇਆ ਅਗਲੀ ਖ਼ਬਰ ‘ ਆਪ’ ਦੀਆਂ ਲੋਕ ਮਾਰੂ ਨੀਤੀਆਂ ਹੀ ਇਸ ਨੂੰ ਲੈ ਡੁੱਬਣਗੀਆਂ- ਜਥੇਦਾਰ ਜਲਾਲ ਉਸਮਾ
Ad Position 24