06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਵਲੋਂ ਰਜਵੰਤ ਸਿੰਘ ਮਹਿਲਾਂਵਾਲਾ ਸਰਬਸੰਮਤੀ ਨਾਲ ਮੀਤ ਕੋਆਰਡੀਨੇਟਰ ਨਿਯੁਕਤ

ਰਾਜਾਸਾਂਸੀ, 5 ਨਵੰਬਰ (ਹਰਦੀਪ ਸਿੰਘ ਖੀਵਾ)-ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਸ਼ਿਵਾ ਇਨਕਲੇਵ ਰਾਜਾਸਾਂਸੀ ਵਿਖੇ ਹੋਈ। ਮੀਟਿੰਗ ਦੌਰਾਨ ਰਜਵੰਤ ਸਿੰਘ ਮਹਿਲਾਂਵਾਲਾ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਮੀਤ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-11-2026
ਰਾਜਾਸਾਂਸੀ, 5 ਨਵੰਬਰ (ਹਰਦੀਪ ਸਿੰਘ ਖੀਵਾ)-ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਸ਼ਿਵਾ ਇਨਕਲੇਵ ਰਾਜਾਸਾਂਸੀ ਵਿਖੇ ਹੋਈ। ਮੀਟਿੰਗ ਦੌਰਾਨ ਰਜਵੰਤ ਸਿੰਘ ਮਹਿਲਾਂਵਾਲਾ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਮੀਤ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਇਸ ਦੌਰਾਨ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਵਲੋਂ ਰਜਵੰਤ ਸਿੰਘ ਮਹਿਲਾਂਵਾਲਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣਾ ਸਮੁੱਚੀ ਸਿੱਖ ਸੰਗਤ ਦੀ ਸਾਂਝੀ ਭਾਵਨਾ ਅਤੇ ਅਰਦਾਸ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰਜਵੰਤ ਸਿੰਘ ਮਹਿਲਾਂਵਾਲਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਕਮੇਟੀ ਦੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨਗੇ। ਨਵ-ਨਿਯੁਕਤ ਮੀਤ ਕੋਆਰਡੀਨੇਟਰ ਰਜਵੰਤ ਸਿੰਘ ਮਹਿਲਾਂਵਾਲਾ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਉਸ ਲਈ ਮਾਣ ਦੇ ਨਾਲ-ਨਾਲ ਇਕ ਵੱਡੀ ਸੇਵਾ ਅਤੇ ਫ਼ਰਜ਼ ਵੀ ਹੈ। ਉਹ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਇਨਸਾਫ਼ ਰੈਲੀ ਵਿਚ ਮਜੀਠਾ ਹਲਕੇ ਦੇ ਲੋਕਾਂ ਦਾ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਰਿਣੀ ਰਹਾਂਗਾ- ਭਗਵੰਤਪਾਲ ਸੱਚਰ ਅਗਲੀ ਖ਼ਬਰ ਭੰਗਾਲੀ ਕਲਾ ਸਕੂਲ ਵਿਚ ਬੱਚਿਆਂ ਦੀਆਂ ਖੇਡਾਂ ਕਰਵਾਈਆਂ
Ad Position 24