05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ ਵਿਖੇ ਐੱਨ.ਐੱਸ.ਕਿਊ.ਐੱਫ. ਲੈਬ ਦਾ ਐਡ. ਅਮਨਦੀਪ ਕੌਰ ਧਾਲੀਵਾਲ ਵਲੋਂ ਉਦਘਾਟਨ

ਚੇਤਨਪੁਰਾ, 5 ਨਵੰਬਰ (ਮਹਾਂਬੀਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ ਵਿਖੇ ਐੱਨ . ਐੱਸ.

Ad Position 21
No active advertisement
ਅਜੀਤ ਡੈਸਕ 06-11-2026
ਚੇਤਨਪੁਰਾ, 5 ਨਵੰਬਰ (ਮਹਾਂਬੀਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ ਵਿਖੇ ਐੱਨ . ਐੱਸ.ਕਿਊ.ਐੱਫ. (ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ) ਅਧੀਨ ਬਿਊਟੀ ਐਂਡ ਵੈੱਲਨੈੱਸ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿਚ ਅਮਨਦੀਪ ਕੌਰ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਦਾ ਵਿਕਾਸ ਸਿਰਫ਼ ਕਿਤਾਬੀ ਪੜ੍ਹਾਈ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਲੱਖਾਂ ਰੁਪਏ ਖਰਚ ਕਰਕੇ ਸਥਾਪਿਤ ਕੀਤੀਆਂ ਜਾ ਰਹੀਆਂ ਸਕਿੱਲ ਲੈਬਾਂ ਦਾ ਮੁੱਖ ਮਕਸਦ ਬੱਚਿਆਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਬਿਊਟੀ ਐਂਡ ਵੈੱਲਨੈੱਸ ਵਰਗੇ ਕੋਰਸਾਂ ਰਾਹੀਂ ਵਿਦਿਆਰਥੀ ਸਕੂਲ ਸਮੇਂ ਦੌਰਾਨ ਹੀ ਅਜਿਹੇ ਹੁਨਰ ਸਿੱਖ ਸਕਦੇ ਹਨ । ਉਨ੍ਹਾਂ ਸਕੂਲ ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਵੀਂ ਬਿਊਟੀ ਐਂਡ ਵੈੱਲਨੈੱਸ ਲੈਬ ਦੀ ਸਥਾਪਨਾ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰਿੰ: ਸੁਸ਼ਮਾ ਸ਼ਰਮਾ ,ਪਰਵੀਨ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਰਾਜਵਿੰਦਰ ਪਾਲ ਸਿੰਘ, ਅਭੈ ਸਿੰਘ, ਰਿੰਕੀ, ਬਿਅੰਤ ਕੌਰ, ਗੁਰਪ੍ਰੀਤ ਕੌਰ, ਪ੍ਰਿਯੰਕਾ ਮਹਾਜਨ, ਸੰਦੀਪ ਕੁਮਾਰ, ਮਨਪ੍ਰੀਤ ਸਿੰਘ, ਹਰਮਨ ਸਿੰਘ , ਬਲਜੀਤ ਕੌਰ, ਗੁਰਵਿੰਦਰ ਕੌਰ, ਜਸਬੀਰ ਸਿੰਘ ਜੱਸ ਸਰਪੰਚ ਸੰਤੂ ਨੰਗਲ, ਤੇਜਿੱਦਰ ਸਿੰਘ ਬਾਊ, ਪਲਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਹਰਪ੍ਰੀਤ ਸਿੰਘ ਸਰਪੰਚ ਕੰਦੋਵਾਲੀ, ਰਵੇਲ ਸਿੰਘ ਸਰਪੰਚ ਪਠਾਨ ਨੰਗਲ ਆਦ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਲ ਕੇਡਰ ਪੈਨਸ਼ਨਰਜ਼ ਯੂਨੀਅਨ ਮੰਡਲ ਅਜਨਾਲਾ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦ ਅਮਰਦੀਪ ਸਿੰਘ ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲਾ ਸਮਾ...
Ad Position 24