05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਜੰਡਿਆਲਾ ਗੁਰੂ ਵਿਖੇ ਪੁਲਿਸ ਵਲੋਂ ਫਲੈਗ ਮਾਰਚ

ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ)-ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿਚ ਮਨਾਉਣ ਦੇ ਮੱਦੇਨਜ਼ਰ ਅੱਜ ਜੰਡਿਆਲਾ ਗੁਰੂ ਵਿਖੇ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐੱਸ.

Ad Position 21
No active advertisement
ਅਜੀਤ ਡੈਸਕ 06-11-2026
ਜੰਡਿਆਲਾ ਗੁਰੂ, 5 ਨਵੰਬਰ (ਅੰਮ੍ਰਿਤ ਪਾਲ ਸਿੰਘ)-ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿਚ ਮਨਾਉਣ ਦੇ ਮੱਦੇਨਜ਼ਰ ਅੱਜ ਜੰਡਿਆਲਾ ਗੁਰੂ ਵਿਖੇ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਹੇਠ ਡੀ.ਐੱਸ.ਪੀ. ਜੰਡਿਆਲਾ ਗੁਰੂ ਅਤੇ ਥਾਣਾ ਮੁਖੀ ਸਮੇਤ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਲਈ ਕਰੀਬ 800 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਪੈਟਰੋਲਿੰਗ ਪਾਰਟੀਆਂ ਦੀ ਗਿਣਤੀ ਵੀ ਵਧਾਈ ਗਈ ਹੈ। ਇਸ ਤੋਂ ਇਲਾਵਾ ਪਹਿਲਾਂ ਤੋਂ ਚੱਲ ਰਹੇ 13 ਨਾਕਿਆਂ ਦੇ ਨਾਲ 7 ਹਾਈਟੈੱਕ ਨਾਕਿਆਂ ਰਾਹੀਂ ਵੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜੰਡਿਆਲਾ ਗੁਰੂ, ਜੈਂਤੀਪੁਰ, ਬਿਆਸ ਸਮੇਤ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਹੋਟਲਾਂ, ਸਰਾਵਾਂ, ਬੱਸ ਅੱਡਿਆਂ ਅਤੇ ਹੋਰ ਜਨਤਕ ਥਾਵਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਵੀਪ ਟੀਮ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਨੂੰ ਜੀ ਆਇਆਂ ਆਖਿਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ’ਚ ਦਸਤਾਰ ਮੁਕਾਬਲੇ ਕਰਵਾਏ
Ad Position 24