ਮਾਨਾਂਵਾਲਾ ਵਿਖੇ ਦੂਸਰੇ ਦਿਨ ਰੈਣ ਸੂਬਾਈ ਕੀਰਤਨੀ ਦਰਬਾਰ ਵਿਚ ਪ੍ਰਸਿੱਧ ਰਾਗੀ ਜਥਿਆਂ ਨੇ ਭਰੀ ਹਾਜ਼ਰੀ
ਓਠੀਆ, 5 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਕੁਲਬੀਰ ਸਿੰਘ ਜੀ ਕਾਰ ਸੇਵਾ ਗੁਰੂ ਕੇ ਬਾਗ਼ ਵਾਲਿਆ ਦੇ ਸਹਿਯੋਗ ਨਾਲ ਦੋ ਰੋਜ਼ਾ ਰੈਣ ਸੂਬਾਈ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ। ਦੂਸਰੇ ਦਿਨ ਸਜੇ ਖੁੱਲੇ ਪੰਡਾਲ ਵਿਚ ਰਹਿਰਾਸ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਬਾਬਾ ਜਗੀਰ ਸਿੰਘ ਗੁਰੂ ਕੇ ਬਾਗ਼ ਵਾਲੇ, ਬਾਬਾ ਸਤਨਾਮ ਸਿੰਘ ਜੀ ਗੁਰੂ ਕੇ ਬਾਗ਼ ਵਾਲੇ ਅਤੇ ਕੀਰਤਨੀ ਜਥੇ ਮਿਲਖਾ ਸਿੰਘ ਮੌਜੀ ਢਾਡੀ ਜਥਾ, ਭਾਈ ਜਸਵਿੰਦਰ ਸਿੰਘ ਸੂਰ ਮੰਜੀ ਸਾਹਿਬ ਵਾਲੇ, ਭਾਈ ਸਰੂਪ ਸਿੰਘ ਕੰਡਿਆਣਾ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਲਾਡਰਾ ਵਾਲੇ ਢਾਡੀ ਜਥਾ ਅਤੇ ਹੋਰ ਸੰਤ ਮਾਹਪੁਰਸ਼ਾਂ ਨੇ ਸੰਗਤਾਂ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜੇ ਲੜ ਲੱਗਣ ਲਈ ਪ੍ਰੇਰਤ ਕੀਤਾ।
ਓਠੀਆ, 5 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਮਾਨਾਂਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਕੁਲਬੀਰ ਸਿੰਘ ਜੀ ਕਾਰ ਸੇਵਾ ਗੁਰੂ ਕੇ ਬਾਗ਼ ਵਾਲਿਆ ਦੇ ਸਹਿਯੋਗ ਨਾਲ ਦੋ ਰੋਜ਼ਾ ਰੈਣ ਸੂਬਾਈ ਕੀਰਤਨ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ। ਦੂਸਰੇ ਦਿਨ ਸਜੇ ਖੁੱਲੇ ਪੰਡਾਲ ਵਿਚ ਰਹਿਰਾਸ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਬਾਬਾ ਜਗੀਰ ਸਿੰਘ ਗੁਰੂ ਕੇ ਬਾਗ਼ ਵਾਲੇ, ਬਾਬਾ ਸਤਨਾਮ ਸਿੰਘ ਜੀ ਗੁਰੂ ਕੇ ਬਾਗ਼ ਵਾਲੇ ਅਤੇ ਕੀਰਤਨੀ ਜਥੇ ਮਿਲਖਾ ਸਿੰਘ ਮੌਜੀ ਢਾਡੀ ਜਥਾ, ਭਾਈ ਜਸਵਿੰਦਰ ਸਿੰਘ ਸੂਰ ਮੰਜੀ ਸਾਹਿਬ ਵਾਲੇ, ਭਾਈ ਸਰੂਪ ਸਿੰਘ ਕੰਡਿਆਣਾ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਲਾਡਰਾ ਵਾਲੇ ਢਾਡੀ ਜਥਾ ਅਤੇ ਹੋਰ ਸੰਤ ਮਾਹਪੁਰਸ਼ਾਂ ਨੇ ਸੰਗਤਾਂ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਧਾਰਨ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜੇ ਲੜ ਲੱਗਣ ਲਈ ਪ੍ਰੇਰਤ ਕੀਤਾ। ਆਇਆਂ ਜਥਿਆਂ ਨੂੰ ਬਾਬਾ ਕੁਲਬੀਰ ਸਿੰਘ ਗੁਰੂ ਕੇ ਬਾਗ਼ ਵਾਲਿਆਂ ਅਤੇ ਹੋਰ ਸੰਤ ਮਹਾਂਪੁਰਚਾ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਗਏ, ਦੇ ਨੌਜਵਾਨਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਲੰਗਰ ਦੀ ਸੇਵਾ ਕੀਤੀ ਅਤੇ ਸੰਗਤਾਂ ਨੂੰ ਬੜੇ ਅਦਬ ਸਤਿਕਾਰ ਨਾਲ ਲੰਗਰ ਛਕਾਇਆ। ਇਸ ਮੌਕੇ ਪਿੰਡ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ।