‘ ਆਪ’ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ-ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅੱਜ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਝਾੜੂ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ।
ਬਾਬਾ ਬਕਾਲਾ ਸਾਹਿਬ, 5 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅੱਜ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਝਾੜੂ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਿਆ ਹੈ। ਹਰ ਦਿਨ ਕਤਲ ’ਤੇ ਲੁੱਟਖੋਹ ਦੀਆਂ ਵਾਰਦਾਤਾਂ ਆਮ ਵਰਤਾਰਾ ਬਣ ਗਈਆਂ ਹਨ। ਹਾਲਾਤ ਇਹ ਹਨ ਕਿ ਗੁੰਡਾ ਅਨਸਰਾਂ ਤੋਂ ਖੁਦ ਪੁਲਿਸ ਤੱਕ ਸੁਰੱਖਿਅਤ ਨਹੀਂ। ਲੋਕ ਹੁਣ ਇਸ ਸਰਕਾਰ ਨੂੰ ਵੀ ਚੱਲਦਾ ਕਰਨ ਲਈ ਉਤਾਵਲੇ ਹਨ ਅਤੇ ਪੰਜਾਬ ਵਿਚ ਐਤਕੀਂ 2027 ਦੀਆਂ ਚੋਣਾਂ ਵਿਚ ਭਾਜਪਾ ਜਿੱਤ ਦੇ ਝੰਡੇ ਗੱਡੇਗੀ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸਕੱਤਰ ਸ: ਮਨਜੀਤ ਸਿੰਘ ਮੰਨਾ ਨੇ ਭਾਰਤੀ ਜਨਤਾ ਪਾਰਟੀ ਵਲੋਂ ਅੱਜ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪਦਯਾਤਰਾ ਗੁਰਦਾਸਪੁਰ ਲਈ ਕਾਫਲੇ ਸਮੇਤ ਰਵਾਨਾ ਹੋਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਕਰਮ ਸਿੰਘ ਸੁਧਾਰ ਰਾਜਪੂਤਾਂ, ਹਰਪ੍ਰੀਤ ਸਿੰਘ ਹੈਪੀ ਖੱਖ , ਗਾਂਧੀ ਭਿੰਡਰ, ਦਲਜੀਤ ਭਿੰਡਰ, ਸੁਖਦੇਵ ਸਿੰਘ ਧੂਲਕਾ, ਗਿਆਨ ਸਿੰਘ ਸਿੰਘਪੁਰਾ, ਅਵਤਾਰ ਸਿੰਘ ਸਰਪੰਚ ਵਜ਼ੀਰ ਭੁੱਲਰ, ਪਿੰਦਰ ਦੋਲੋਨੰਗਲ, ਰਵੀ ਟਪਿਆਲਾ, ਬਲਵਿੰਦਰ ਸਿੰਘ ਪੱਡਾ, ਮਾਹਨ ਸਿੰਘ ਬਿਆਸ, ਪੰਮਾ ਛਾਪਿਆਂਵਾਲੀ ਆਦਿ ਵੀ ਹਾਜ਼ਰ ਸਨ ।