ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ‘ਕੌਸ਼ਲ ਦੀਪਮਾਲਾ ਮੇਲੇ’ ਦਾ ਆਯੋਜਨ
ਅੰਮ੍ਰਿਤਸਰ, 6 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਦੀਵਾਲੀ ਦੇ ਸ਼ੁਭ ਮੌਕੇ ਡੀ. ਏ.
ਅੰਮ੍ਰਿਤਸਰ, 6 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਦੀਵਾਲੀ ਦੇ ਸ਼ੁਭ ਮੌਕੇ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਨੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਇਕ ਸ਼ਾਨਦਾਰ ਦੋ-ਰੋਜ਼ਾ ‘ਕੌਸ਼ਲ ਦੀਪਮਾਲਾ ਮੇਲੇ’ ਦਾ ਆਯੋਜਨ ਕੀਤਾ। ਮੇਲੇ ਦਾ ਵਿਸ਼ਾ ‘ਰੋਸ਼ਨੀਆਂ ਦੀ ਸ਼ਾਨ, ਕਲਾ ਅਤੇ ਸਿਰਜਣਾ ਦਾ ਜਸ਼ਨ’ ਸੀ, ਅਤੇ ਇਸਦਾ ਉਦੇਸ਼ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਕਲਾਤਮਕ ਪ੍ਰਤਿਭਾ ਅਤੇ ਵਿਹਾਰਕ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਸੀ। ਛੇਵੀਂ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦਾ ਮੇਲੇ ’ਚ ਆਉਣ ’ਤੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਕ ਪੌਦਾ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ। ਇਸ ਮੌਕੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ, ਵਿਦਿਆਰਥੀਆਂ ਨੇ ‘ਪਟਾਕਿਆਂ ਨੂੰ ਨਾ ਕਹੋ’ ਦੇ ਸੰਦੇਸ਼ ਵਾਲਾ ਇਕ ਨੁੱਕੜ ਨਾਟਕ ਪੇਸ਼ ਕੀਤਾ ਅਤੇ ਸਾਰਿਆਂ ਨੂੰ ਇਕ ਸੁਰੱਖਿਅਤ ਅਤੇ ਵਾਤਾਵਰਨ ਅਨੁਕੂਲ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਦੀਵਾਲੀ ਦੇ ਅਸਲ ਮਹੱਤਵ ਬਾਰੇ ਦੱਸਿਆ ਕਿ ਕਿਹਾ ਕਿ ਦੀਵਾਲੀ ਰੌਸ਼ਨੀ, ਖੁਸ਼ੀ ਅਤੇ ਸਕਾਰਾਤਮਕਤਾ ਦਾ ਤਿਉਹਾਰ ਹੈ। ਸਾਨੂੰ ਇਸ ਤਿਉਹਾਰ ਨੂੰ ਵਾਤਾਵਰਨ ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਧਿਆਨ ’ਚ ਰੱਖਦੇ ਹੋਏ ਮਨਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਮੇਲੇ ਨੂੰ ਖੁੱਲ੍ਹਾ ਐਲਾਨ ਕੀਤਾ। ਵਿਦਿਆਰਥੀਆਂ ਨੇ ਮੇਲੇ ਵਿੱਚ ਕਈ ਤਰ੍ਹਾਂ ਦੇ ਆਕਰਸ਼ਕ ਅਤੇ ਸਿਰਜਣਾਤਮਕ ਸਟਾਲ ਲਗਾਏ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਦੇ ਯਤਨਾਂ ਅਤੇ ਰਚਨਾਤਮਕ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ।