ਡੀ.ਏ.ਵੀ. ਪਬਲਿਕ ਸਕੂਲ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸਅਤੇ ਭਾਈ ਦੂਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 6 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.
ਅੰਮ੍ਰਿਤਸਰ, 6 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਦੀਵਾਲੀ, ਰਿਸ਼ੀ ਨਿਰਵਾਣ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਅਧਿਆਤਮਿਕ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪਰਮਾਤਮਾ ਅੱਗੇ ਅਰਦਾਸ ਕਰਕੇ ਕੀਤੀ ਗਈ, ਜਿਸ ‘ਚ ਸਾਰਿਆਂ ਦੀ ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ। ਵਿਦਿਆਰਥੀਆਂ ਵਲੋਂ ਭਗਵਾਨ ਸ੍ਰੀ ਰਾਮ ਜੀ ਦੀ ਅਯੁੱਧਿਆ ਵਾਪਸੀ ਨੂੰ ਦਰਸਾਉਂਦੀ ਇਕ ਪ੍ਰਭਾਵਸ਼ਾਲੀ ਨਾਟਕੀ ਪੇਸ਼ਕਾਰੀ ਕੀਤੀ ਗਈ। ਇਸ ਪੇਸ਼ਕਾਰੀ ਰਾਹੀਂ ਅੰਦਰੂਨੀ ਬੁਰਾਈਆਂ ਉੱਤੇ ਜਿੱਤ ਪ੍ਰਾਪਤ ਕਰਨ ਅਤੇ ਸੱਚਾਈ, ਸਦਾਚਾਰ ਤੇ ਦਇਆ ਦੇ ਮਾਰਗ ਉੱਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ-ਅਨੁਕੂਲ ਅਤੇ ਪਟਾਕਿਆਂ ਤੋਂ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਰਿਸ਼ੀ ਨਿਰਵਾਣ ਦਿਵਸ ਵੀ ਮਨਾਇਆ ਗਿਆ, ਜੋ ਆਰੀਆ ਸਮਾਜ ਦੇ ਦੂਰਦਰਸ਼ੀ ਸੰਸਥਾਪਕ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ ਯਾਦ ਨੂੰ ਸਮਰਪਿਤ ਸੀ। ਇਸ ਤੋਂ ਇਲਾਵਾ ਭਾਈ ਦੂਜ ਦੇ ਮਹੱਤਵ ਨੂੰ ਦਰਸਾਉਂਦਿਆਂ ਵਿਦਿਆਰਥੀਆਂ ਵਲੋਂ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਭੈਣ-ਭਰਾ ਦੇ ਪਿਆਰ ਅਤੇ ਸਨੇਹ ਦੇ ਪਵਿੱਤਰ ਰਿਸ਼ਤੇ ਨੂੰ ਬਾਖੂਬੀ ਦਰਸਾਇਆ ਗਿਆ। ਇਸ ਮੌਕੇ ਮੈਨੇਜਰ ਸਵੀਨ ਪੁਰੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਤਿਉਹਾਰਾਂ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਅਤੇ ਅਰਥਪੂਰਨ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਸਕੂਲ ਦੀ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਤਿਉਹਾਰਾਂ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਨੂੰ ਦੀਵਾਲੀ ਦੇ ਅਸਲ ਮਹੱਤਵ ਨੂੰ ਸਮਝਦਿਆਂ ਮਿੱਟੀ ਦੇ ਦੀਵੇ ਜਗਾਉਣ, ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਅਤੇ ਪਟਾਕਿਆਂ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ।