ਵਿਧਾਇਕ ਧਾਲੀਵਾਲ ਵਲੋਂ ਦੇਰ ਰਾਤ ਅਜਨਾਲਾ ’ਚ ਆਤਿਸ਼ਬਾਜ਼ੀਆਂ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ
ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਦੇਰ ਰਾਤ ਅਜਨਾਲਾ ਸ਼ਹਿਰ ’ਚ ਆਤਿਸ਼ਬਾਜ਼ੀ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.
ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਦੇਰ ਰਾਤ ਅਜਨਾਲਾ ਸ਼ਹਿਰ ’ਚ ਆਤਿਸ਼ਬਾਜ਼ੀ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐੱਸ.ਪੀ ਧਰਮਿੰਦਰ ਕਲਿਆਣ ਤੇ ਥਾਣਾ ਅਜਨਾਲਾ ਦੇ ਐੱਸ.ਐੱਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਪਟਾਕਿਆਂ ਦੀਆਂ ਦੁਕਾਨਾਂ ਦਾ ਨਿਰੀਖਣ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨਾਲ ਸੰਭਾਵੀ ਖਤਰਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਦਿਵਾਲੀ ਦੇ ਦਿਨਾਂ ਦੌਰਾਨ ਪਟਾਕਿਆਂ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਕਈ ਵਾਰ ਜਾਨੀ ਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਪਹਿਲਾਂ ਤੋਂ ਹੀ ਸਾਵਧਾਨੀ ਵਰਤਣੀ ਬਹੁਤ ਜ਼ਰੂਰੀ ਹੈ। ਇਸੇ ਮਕਸਦ ਨਾਲ ਪਟਾਕਿਆਂ ਦੀਆਂ ਦੁਕਾਨਾਂ ‘ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ ਹੈ, ਤਾਂ ਜੋ ਦਿਵਾਲੀ ਦਾ ਤਿਉਹਾਰ ਸ਼ਹਿਰ ਵਾਸੀਆਂ ਵਲੋਂ ਸੁਰੱਖਿਅਤ ਤੇ ਸ਼ਾਂਤੀਪੂਰਵਕ ਢੰਗ ਨਾਲ ਮਨਾਇਆ ਜਾ ਸਕੇ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਤਿਉਹਾਰ ਮੌਕੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ। ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸ਼ਿਵਦੀਪ ਸਿੰਘ ਚਾਹਲ, ਚੇਅਰਮੈਨ ਅਜੇ ਸ਼ਰਮਾ ਅਤੇ ਗੋਰਾ ਸੱਗੂ ਆਦਿ ਹਾਜ਼ਰ ਸਨ ।