ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਪਲੇਅ ਪੈਨ ਤੋਂ ਯੂ.ਕੇ.ਜੀ ਜਮਾਤਾਂ ਦੇ ਬੱਚਿਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ
ਅੰਮ੍ਰਿਤਸਰ, 6 ਨਵੰਬਰ (ਜਸਵੰਤ ਸਿੰਘ ਜੱਸ)-ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਤਰਨ ਤਾਰਨ ਰੋਡ ਵਿਖੇ ਕਾਰਜਸ਼ੀਲ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ -1) ਵਿਖੇ ਨਰਸਰੀ ਤੋਂ ਯੂ. ਕੇ.
ਅੰਮ੍ਰਿਤਸਰ, 6 ਨਵੰਬਰ (ਜਸਵੰਤ ਸਿੰਘ ਜੱਸ)-ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਤਰਨ ਤਾਰਨ ਰੋਡ ਵਿਖੇ ਕਾਰਜਸ਼ੀਲ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ -1) ਵਿਖੇ ਨਰਸਰੀ ਤੋਂ ਯੂ.ਕੇ.ਜੀ ਜਮਾਤਾਂ ਦੇ ਨੰਨ੍ਹੇ ਮੁੰਨੇ ਬੱਚਿਆਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸ. ਕੰਵਲਜੀਤ ਸਿੰਘ (ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਉਤਸ਼ਾਹ ਸਹਿਤ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਨਰਸਰੀ ਦੇ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ। ਨਰਸਰੀ ਦੇ ਬੱਚਿਆਂ ਨੇ ਹੀ ਜੀ ਆਇਆਂ ਨੂੰ ਗੀਤ ਵੀ ਗਾਇਆ। ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਬੱਚਿਆਂ ਵਲੋਂ ਪੰਜ ਤੱਤਾਂ, ਧਰਤੀ, ਪਾਣੀ, ਅੱਗ ਹਵਾ ਅਤੇ ਆਕਾਸ਼ ਦੀ ਸੰਭਾਲ ਲਈ ਲਘੂ ਨਾਟਕ ਪੇਸ਼ ਕੀਤੇ ਗਏ ਜਿਨ੍ਹਾਂ ਰਾਹੀਂ ਪ੍ਰਦੂਸ਼ਣ ਨੂੰ ਘੱਟ ਕਰਨ, ਰੁੱਖ ਲਗਾਉਣ ਅਤੇ ਧਰਤੀ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਐਲ.ਕੇ.ਜੀ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਅਤੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤੇ ਗਏ। ਪ੍ਰਿੰਸੀਪਲ ਜਸਲੀਨ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ.) ਸ. ਕੰਵਲਜੀਤ ਸਿੰਘ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਭਾਈ ਗੁਰਇਕਬਾਲ ਸਿੰਘ ਵਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਸ਼ਲਾਘਾਯੋਗ ਕਾਰਜ ਹਨ। ਇਸ ਮੌਕੇ ਮੁੱਖ ਮਹਿਮਾਨ, ਪ੍ਰਿੰਸੀਪਲ ਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਪਲੇਅ ਪੈਨ ਤੋਂ ਯੂ.ਕੇ.ਜੀ ਕਲਾਸਾਂ ਦੇ ਏ+ ਹੋਲਡਰ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ: ਹਰਪ੍ਰੀਤ ਸਿੰਘ ਜ਼ਿਲਾ ਕੋਆਰਡੀਨੇਟਰ ਟੀ.ਬੀ., ਭਾਈ ਟਹਿਲਇੰਦਰ ਸਿੰਘ, ਰਜਿੰਦਰ ਸਿੰਘ ਰਾਣਾ, ਭੁਪਿੰਦਰ ਸਿੰਘ ਗਰਚਾ, ਬੀਬੀ ਜਤਿੰਦਰ ਕੌਰ, ਬੀਬੀ ਪਰਮਜੀਤ ਕੌਰ, ਅਮਰਜੀਤ ਸਿੰਘ ਸਿਲਕੀ, ਭਾਈ ਤੇਜਪਾਲ ਸਿੰਘ, ਪ੍ਰਿੰਸੀਪਲ ਜਸਲੀਨ ਕੌਰ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਹੋਰ ਟਰੱਸਟੀ ਮੈਂਬਰ ਅਤੇ ਸਕੂਲ ਸਟਾਫ ਤੋਂ ਇਲਾਵਾ ਬੱਚਿਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ।