06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਹੋਈ ਚੌਕਸ ; ਸ਼ਹਿਰ ਦੇ ਤਿੰਨਾਂ ਜ਼ੋਨਾ ’ਚ ਕੱਢਿਆ ਫਲੈਗ ਮਾਰਚ

ਅੰਮ੍ਰਿਤਸਰ, 6 ਨਵੰਬਰ (ਰੇਸ਼ਮ ਸਿੰਘ)-ਦੀਵਾਲੀ ਤੇ ਹੋਰ ਤਿਉਹਾਰਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿਚ ਮਨਾਉਣ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਹਰਮਨਬੀਰ ਸਿੰਘ ਗਿੱਲ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਦਾ ਮੁੱਖ ਉਦੇਸ਼ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਅਤੇ ਸਖ਼ਤ ਪੁਲਿਸ ਪ੍ਰਬੰਧਾਂ ਦਾ ਸੰਦੇਸ਼ ਦੇਣਾ ਸੀ।

Ad Position 21
No active advertisement
ਅਜੀਤ ਡੈਸਕ 07-11-2026
ਅੰਮ੍ਰਿਤਸਰ, 6 ਨਵੰਬਰ (ਰੇਸ਼ਮ ਸਿੰਘ)-ਦੀਵਾਲੀ ਤੇ ਹੋਰ ਤਿਉਹਾਰਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿਚ ਮਨਾਉਣ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਹਰਮਨਬੀਰ ਸਿੰਘ ਗਿੱਲ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਦੇ ਤਿੰਨਾਂ ਜ਼ੋਨਾਂ ਵਿਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਦਾ ਮੁੱਖ ਉਦੇਸ਼ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਅਤੇ ਸਖ਼ਤ ਪੁਲਿਸ ਪ੍ਰਬੰਧਾਂ ਦਾ ਸੰਦੇਸ਼ ਦੇਣਾ ਸੀ। ਫਲੈਗ ਮਾਰਚ ਦੀ ਅਗਵਾਈ ਜਸਕਿਰਨਜੀਤ ਸਿੰਘ ਤੇਜਾ ਡੀ.ਸੀ.ਪੀ. ਸਿਟੀ, ਰਵਿੰਦਰ ਪਾਲ ਸਿੰਘ ਸੰਧੂ, ਡੀ.ਸੀ.ਪੀ. ਕਾਨੂੰਨ ਅਤੇ ਵਿਵਸਥਾ ਆਦਿ ਵਲੋਂ ਕੀਤੀ ਗਈ । ਇਸ ਦੌਰਾਨ ਹੈਰੀਟੇਜ ਸਟ੍ਰੀਟ, ਹਾਲ ਗੇਟ, ਰਣਜੀਤ ਐਵੀਨਿਊ ਸਮੇਤ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਫੋਰਸ ਵਲੋਂ ਫਲੈਗ ਮਾਰਚ ਕੱਢ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ ਦੇ ਤਿੰਨਾਂ ਜ਼ੋਨਾਂ ਵਿਚ ਸਪੈਸ਼ਲ ਨਾਕਾਬੰਦੀ ਅਤੇ ਚੈਕਿੰਗ ਵਧਾਈ ਗਈ ਹੈ। ਇਸ ਤੋਂ ਇਲਾਵਾ ਪੈਟਰੋਲਿੰਗ ਪਾਰਟੀਆਂ ਅਤੇ ਪੀ.ਸੀ.ਆਰ. ਟੀਮਾਂ ਨੂੰ ਹੋਰ ਸਰਗਰਮ ਕੀਤਾ ਗਿਆ ਹੈ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਫੁੱਟ ਪੈਟਰੋਲਿੰਗ ਵੀ ਵਧਾਈ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬੁੱਢਾ ਦਲ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਦੀ... ਅਗਲੀ ਖ਼ਬਰ ਈ. ਪੀ. ਐੱਫ. ਓ. ਵਲੋਂ ਪੈਨਸ਼ਨਰਾਂ ਨੂੰ ਡਿਜੀਟਲ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਅਪੀਲ
Ad Position 24