ਕਸਬਾ ਚੋਗਾਵਾਂ ਵਿਖੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਮੁਹਿੰਮ
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਚੋਗਾਵਾਂ ਵਿਖੇ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਡੀ. ਐੱਸ.
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਚੋਗਾਵਾਂ ਵਿਖੇ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਚੈਕਿੰਗ ਅਭਿਆਨ ਚਲਾਇਆ ਗਿਆ। ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਵਧਦੀ ਭੀੜ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਟੀਮਾਂ ਵਲੋਂ ਕਸਬੇ ਦੇ ਮੁੱਖ ਚੌਕਾਂ, ਬੱਸ ਸਟੈਂਡ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵਾਹਨਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ।ਇਸ ਮੌਕੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਮਾਨਯੋਗ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਆਮ ਲੋਕ ਬਿਨਾਂ ਕਿਸੇ ਡਰ-ਭੈਅ ਦੇ ਤਿਉਹਾਰ ਮਨਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦੇਵੇ, ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਪੁਲਿਸ ਜਨਤਾ ਦੀ ਸੁਰੱਖਿਆ ਲਈ 24 ਘੰਟੇ ਤਾਇਨਾਤ ਹੈ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।