07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗਾਲ੍ਹਾਂ ਕੱਢਣ ਤੋਂ ਰੋਕਿਆ ਤਾਂ ਦੁਕਾਨਦਾਰ ਦੇ ਘਰ ’ਤੇ ਕਰ ਦਿੱਤਾ ਹਮਲਾ

ਰਾਮ ਤੀਰਥ, 7 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਵਿਖੇ ਇਕ ਦੁਕਾਨਦਾਰ ਵਲੋਂ ਆਪਣੀ ਦੁਕਾਨ ’ਤੇ ਆਏ ਗਾਹਕ ਨੂੰ ਗਾਲ੍ਹਾਂ ਕੱਢਣ ਤੋਂ ਰੋਕਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਕਥਿਤ ਤੌਰ ’ਤੇ ਗੁੱਸੇ ਵਿਚ ਆਏ ਵਿਅਕਤੀ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਦੁਕਾਨਦਾਰ ਦੇ ਘਰ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਵਲੋਂ ਇੱਟਾਂ-ਰੋੜੇ ਮਾਰ ਕੇ ਘਰ ਦੇ ਸ਼ੀਸ਼ੇ ਤੋੜਨ ਅਤੇ ਗਾਲੀ-ਗਲੋਚ ਕਰਨ ਦਾ ਦੋਸ਼ ਹੈ।

Ad Position 21
No active advertisement
ਅਜੀਤ ਡੈਸਕ 08-11-2026
ਰਾਮ ਤੀਰਥ, 7 ਨਵੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਵਿਖੇ ਇਕ ਦੁਕਾਨਦਾਰ ਵਲੋਂ ਆਪਣੀ ਦੁਕਾਨ ’ਤੇ ਆਏ ਗਾਹਕ ਨੂੰ ਗਾਲ੍ਹਾਂ ਕੱਢਣ ਤੋਂ ਰੋਕਣਾ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਕਥਿਤ ਤੌਰ ’ਤੇ ਗੁੱਸੇ ਵਿਚ ਆਏ ਵਿਅਕਤੀ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਦੁਕਾਨਦਾਰ ਦੇ ਘਰ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਵਲੋਂ ਇੱਟਾਂ-ਰੋੜੇ ਮਾਰ ਕੇ ਘਰ ਦੇ ਸ਼ੀਸ਼ੇ ਤੋੜਨ ਅਤੇ ਗਾਲੀ-ਗਲੋਚ ਕਰਨ ਦਾ ਦੋਸ਼ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਬਲਜੀਤ ਸਿੰਘ ਉਰਫ਼ ਕਾਕਾ ਨੇ ਦੱਸਿਆ ਕਿ ਉਹ ਕੋਹਾਲੀ ਅੱਡੇ ਵਿਖੇ ਮਨਿਆਰੀ ਦੀ ਦੁਕਾਨ ਕਰਦਾ ਹੈ। ਬੀਤੀ ਸ਼ਾਮ ਜਦੋਂ ਉਹ ਆਪਣੀ ਦੁਕਾਨ ’ਤੇ ਮੌਜੂਦ ਸੀ ਤਾਂ ਇਕ ਗਾਹਕ ਦੁਕਾਨ ’ਤੇ ਆਇਆ। ਇਸ ਦੌਰਾਨ ਪਿੰਡ ਦੇ ਹੀ ਇਕ ਵਿਅਕਤੀ ਜਗਦੀਪ ਸਿੰਘ ਨੇ ਉਕਤ ਗਾਹਕ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਸ ਨੇ ਜਗਦੀਪ ਸਿੰਘ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਉਲਟਾ ਉਸ ਨੂੰ ਹੀ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੀੜਤ ਅਨੁਸਾਰ, ਉਹ ਦੁਕਾਨ ਬੰਦ ਕਰਕੇ ਆਪਣੇ ਘਰ ਚਲਾ ਗਿਆ ਤਾਂ ਕੁਝ ਸਮੇਂ ਬਾਅਦ ਜਗਦੀਪ ਸਿੰਘ ਆਪਣੇ ਕੁਝ ਸਾਥੀਆਂ ਸਮੇਤ ਉਸ ਦੇ ਘਰ ਪਹੁੰਚ ਗਿਆ ਅਤੇ ਇੱਟਾਂ-ਰੋੜੇ ਮਾਰ ਕੇ ਘਰ ਦੇ ਸ਼ੀਸ਼ੇ ਤੋੜ ਦਿੱਤੇ। ਇਸ ਦੌਰਾਨ ਹਮਲਾਵਰਾਂ ਵਲੋਂ ਗਾਲੀ-ਗਲੋਚ ਵੀ ਕੀਤਾ ਗਿਆ। ਬਲਜੀਤ ਸਿੰਘ ਨੇ ਜਗਦੀਪ ਸਿੰਘ ’ਤੇ ਨਸ਼ਿਆਂ ਦਾ ਕਾਰੋਬਾਰ ਕਰਨ ਦੇ ਵੀ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੇ ਪਰਿਵਾਰ ਨੂੰ ਹਮਲੇ ਕਾਰਨ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੀੜਤ ਨੇ ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖ਼ਾਸਤ ਦੇ ਕੇ ਕਥਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਜਸਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮਾਲ ਮੰਤਰੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਦੀ ਯਾਦ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਵਿਖੇ ਮੁਕਾਬਲੇ ਕਰਵਾਏ
Ad Position 24