07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਖੇਡ ਮੇਲਾ ਮਨਾਇਆ

ਰਈਆ, 7 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਜਸ਼ਨਦੀਪ ਸਿੰਘ, ਐੱਸ. ਡੀ.

Ad Position 21
No active advertisement
ਅਜੀਤ ਡੈਸਕ 08-11-2026
ਰਈਆ, 7 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਜਸ਼ਨਦੀਪ ਸਿੰਘ, ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੰਵਰਦੀਪ ਸਿੰਘ ਸੇਖੋਂ ਅਤੇ ਸਕੱਤਰ ਸ੍ਰੀ ਸੰਜੀਵ ਭੰਡਾਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਸਮਾਰੋਹ ਦੌਰਾਨ ਦੌੜਾਂ, ਖੋ-ਖੋ, ਬਾਸਕਟਬਾਲ, ਵਾਲੀਬਾਲ, ਨਿੰਬੂ-ਚਮਚਾ ਦੌੜ, ਤਿੰਨ ਲੱਤਾਂ ਵਾਲੀ ਦੌੜ, ਬੋਰੀ ਦੌੜ, ਸ਼ਾਟ ਪੁੱਟ, ਰੱਸਾਕਸ਼ੀ ਅਤੇ ਹੋਰ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਸ੍ਰੀ ਜਸ਼ਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਸ੍ਰੀ ਸੰਜੀਵ ਭੰਡਾਰੀ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਅਤੇ ਖੇਡ ਪ੍ਰਤਿਭਾ ਦੀ ਸ਼ਲਾਘਾ ਕੀਤੀ। ਪ੍ਰਬੰਧਕਾਂ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਮਾਨ ਜੀ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਵਿੱਦਿਅਕ ਖੇਤਰ ਵਿਚ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਯੋਗ ਬਣਾਉਣਾ ਹੈ। ਇਸ ਮੌਕੇ ਸ਼ਹੀਦ ਫੇਰੂਮਾਨ ਕਾਲਜ ਦੇ ਪ੍ਰਿੰਸੀਪਲ ਮੈਡਮ ਅਨੂ ਕਪਿਲ ਤੇ ਹੋਰ ਸਾਰ ਸਟਾਫ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਿਆਸ ਨੇ ਮਨਾਈ ਸਿਲਵਰ ਜੁਬਲੀ
Ad Position 24