ਸੰਤ ਬਾਬਾ ਆਸਾ ਸਿੰਘ ਕੋਹਾਲੀ ਵਾਲਿਆਂ ਦੀ 18ਵੀਂ ਬਰਸੀ ਮੌਕੇ ਸਾਲਾਨਾ ਗੁਰਮਤਿ ਸਮਾਗਮ
ਰਾਮ ਤੀਰਥ, 7 ਨਵੰਬਰ (ਧਰਵਿੰਦਰ ਸਿੰਘ ਔਲਖ)-ਸੰਤ ਬਾਬਾ ਆਸਾ ਸਿੰਘ ਕੋਹਾਲੀ ਵਾਲਿਆਂ ਦੀ 18ਵੀਂ ਬਰਸੀ ਮੌਕੇ ਉਨ੍ਹਾਂ ਦੇ ਤਪ ਅਸਥਾਨ ਪਿੰਡ ਕੋਹਾਲੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ।
ਰਾਮ ਤੀਰਥ, 7 ਨਵੰਬਰ (ਧਰਵਿੰਦਰ ਸਿੰਘ ਔਲਖ)-ਸੰਤ ਬਾਬਾ ਆਸਾ ਸਿੰਘ ਕੋਹਾਲੀ ਵਾਲਿਆਂ ਦੀ 18ਵੀਂ ਬਰਸੀ ਮੌਕੇ ਉਨ੍ਹਾਂ ਦੇ ਤਪ ਅਸਥਾਨ ਪਿੰਡ ਕੋਹਾਲੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਵਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਪਲਵਿੰਦਰ ਸਿੰਘ ਖਾਸਾ ਅਤੇ ਭਾਈ ਕਸ਼ਮੀਰ ਸਿੰਘ ਰਡਾਲਾ ਦੇ ਕਵੀਸ਼ਰੀ ਜਥਿਆਂ ਨੇ ਸਿੰਘ ਸੂਰਮਿਆਂ ਦੀਆਂ ਲਾਸਾਨੀ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਵਿਚ ਜੋਸ਼ ਅਤੇ ਸਿੱਖੀ ਜਜ਼ਬਾ ਭਰਿਆ। ਸਮਾਗਮ ਦੌਰਾਨ ਮੁੱਖ ਸੇਵਾਦਾਰ ਭਾਈ ਬਲਵਿੰਦਰ ਸਿੰਘ ਕੋਹਾਲੀ ਵਲੋਂ ਪਹੁੰਚੇ ਧਾਰਮਿਕ ਜਥਿਆਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਸੁਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਬਿਕਰਮਜੀਤ ਸਿੰਘ, ਮਾਸਟਰ ਸਤਪਾਲ ਸਿੰਘ ਵੇਰਕਾ, ਭਾਈ ਜਗਦੀਸ਼ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਤਰਸੇਮ ਸਿੰਘ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।