‘ ਮਾਵਾਂ-ਧੀਆਂ ਦੀ ਲਲਕਾਰ’ ਰੈਲੀ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਪੋਕੇ ਵਿਖੇ ਵਿਸ਼ੇਸ਼ ਮੀਟਿੰਗ
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਤਹਿਤ ਪੰਜਾਬ ਭਰ ਵਿਚ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਨਰਸਿੰਗ ਕਾਲਜ ਵਿਖੇ 10 ਨਵੰਬਰ ਦਿਨ ਮੰਗਲਵਾਰ ਨੂੰ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।
ਚੋਗਾਵਾਂ, 7 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪਾਏ ਜਾ ਰਹੇ ਸ਼ਲਾਘਾਯੋਗ ਯੋਗਦਾਨ ਤਹਿਤ ਪੰਜਾਬ ਭਰ ਵਿਚ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਖਿਆਲਾ ਨਰਸਿੰਗ ਕਾਲਜ ਵਿਖੇ 10 ਨਵੰਬਰ ਦਿਨ ਮੰਗਲਵਾਰ ਨੂੰ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਅਤੇ ਸਫ਼ਲਤਾ ਨੂੰ ਮੁੱਖ ਰੱਖਦਿਆਂ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਲੋਪੋਕੇ ਵਿਖੇ ਹੋਈ। ਇਸ ਅਹਿਮ ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਜਥੇਦਾਰ ਸੁਰਜੀਤ ਸਿੰਘ ਭਿੱਟੇਵੱਡ (ਸਾਬਕਾ ਮੀਤ ਪ੍ਰਧਾਨ, ਸ਼੍ਰੋਮਣੀ ਕਮੇਟੀ ਮੈਂਬਰ), ਰਾਜਵਿੰਦਰ ਸਿੰਘ ਰਾਜਾ ਲਦੇਹ (ਜ਼ਿਲ੍ਹਾ ਪ੍ਰਧਾਨ, ਅੰਮ੍ਰਿਤਸਰ ਦਿਹਾਤੀ), ਪੀ.ਏ.ਸੀ. ਮੈਂਬਰ ਪ੍ਰਿੰ: ਕਾਬਲ ਸਿੰਘ ਸੰਧੂ ਅਤੇ ਜਨਰਲ ਕੌਂਸਲ ਮੈਂਬਰ ਪਰਮਜੀਤ ਸਿੰਘ ਡੱਲੇਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਰੈਲੀ ਦੇ ਪ੍ਰਬੰਧਾਂ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਵਰਕਰਾਂ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਤੇ ਡਿਊਟੀਆਂ ਲਗਾਈਆਂ ਗਈਆਂ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਰੈਲੀ ਇਤਿਹਾਸਕ ਹੋਵੇਗੀ ਅਤੇ ਇਲਾਕੇ ਦੀਆਂ ਔਰਤਾਂ ਤੇ ਆਮ ਲੋਕ ਇਸ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਮੀਟਿੰਗ ਵਿਚ ਭਗਤ ਸਿੰਘ ਝੰਜੋਟੀ, ਤੇਜਇਕਬਾਲ ਸਿੰਘ ਮੁਹਾਰ, ਡਾ. ਕੇਹਰ ਸਿੰਘ ਰਾਣੀਆਂ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੋਹਾਲਾ, ਹਲਕਾ ਇਸਤਰੀ ਵਿੰਗ ਪ੍ਰਧਾਨ ਰਣਜੀਤ ਕੌਰ ਕੋਹਾਲੀ, ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ ਲੋਪੋਕੇ, ਆਦਿ ਹਾਜ਼ਰ ਸਨ।