ਮੰਤਰੀ ਈਟੀਓ ਨੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਦੀਵੇ ਜਗਾ ਕੇ ਮਨਾਈ ਦੀਵਾਲੀ
ਜੰਡਿਆਲਾ ਗੁਰੂ, 9 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.
ਜੰਡਿਆਲਾ ਗੁਰੂ, 9 ਨਵੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੀਵਾਲੀ ਦਾ ਤਿਉਹਾਰ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਦੀਵੇ ਜਗਾ ਕੇ ਮਨਾਇਆ। ਇਸ ਮੌਕੇ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਜੰਡਿਆਲਾ ਗੁਰੂ ਵਿਖੇ ਦੀਵਾ ਜਗਾ ਕੇ ਅਰਦਾਸ ਕੀਤੀ ਕਿ ਸਿੱਖਿਆ ਦੇ ਇਹ ਮੰਦਰ ਇਸੇ ਤਰ੍ਹਾਂ ਸਮਾਜ ਵਿੱਚ ਗਿਆਨ ਦਾ ਚਾਨਣ ਫੈਲਾਉਂਦੇ ਰਹਿਣ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੂਲ ਨਾਲ ਉਨ੍ਹਾਂ ਦੀਆਂ ਬਹੁਤ ਸਾਰੀਆਂ ਯਾਦਾਂ ਜੁੜੀਆਂ ਹੋਈਆਂ ਹਨ । ਉਪਰੰਤ ਉਨ੍ਹਾਂ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨੰਬਰ 3 (ਲੜਕੇ), ਜੰਡਿਆਲਾ ਗੁਰੂ ਵਿਖੇ ਵੀ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨਾਲ ਮਿਲ ਕੇ ਦੀਪਮਾਲਾ ਕੀਤੀ।