08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਠਿਆਲਾ ਵਿਖੇ ਸ਼ਰਧਾ ਨਾਲ ਮਨਾਇਆ ਭਗਵਾਨ ਵਿਸ਼ਵਕਰਮਾ ਦਿਵਸ

ਸਠਿਆਲਾ, 9 ਨਵੰਬਰ ( ਜਗੀਰ ਸਿੰਘ ਸਫਰੀ)-ਬਖਸ਼ੀਸ਼ ਫਰਨੀਚਰ ਸਠਿਆਲਾ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵਕ ਮੈਂਬਰ ਰਾਜਪਾਲ ਸਿੰਘ ਰਾਜੂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਭਗਵਾਨ ਵਿਸ਼ਵਕਰਮਾ ਜੀ ਦੀ ਵਿਧੀਵਤ ਪੂਜਾ-ਅਰਚਨਾ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 10-11-2026
ਸਠਿਆਲਾ, 9 ਨਵੰਬਰ ( ਜਗੀਰ ਸਿੰਘ ਸਫਰੀ)-ਬਖਸ਼ੀਸ਼ ਫਰਨੀਚਰ ਸਠਿਆਲਾ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵਕ ਮੈਂਬਰ ਰਾਜਪਾਲ ਸਿੰਘ ਰਾਜੂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਭਗਵਾਨ ਵਿਸ਼ਵਕਰਮਾ ਜੀ ਦੀ ਵਿਧੀਵਤ ਪੂਜਾ-ਅਰਚਨਾ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਰਪੰਚ ਦਲਵਿੰਦਰ ਸਿੰਘ ਅਤੇ ਸਰਦੂਲ ਸਿੰਘ ਸੇਠ ਨੇ ਕਿਹਾ ਕਿ ਕਿਰਤੀ ਵਰਗ ਅਤੇ ਵੱਖ-ਵੱਖ ਕਿੱਤਿਆਂ ਨਾਲ ਜੁੜੇ ਲੋਕਾਂ ਨੇ ਆਪਣੇ ਕੰਮਕਾਜ ਵਾਲੀਆਂ ਥਾਵਾਂ ’ਤੇ ਔਜ਼ਾਰਾਂ ਦੀ ਪੂਜਾ ਕੀਤੀ । ਇਸ ਮੌਕੇ ਰਾਜਪਾਲ ਸਿੰਘ ਵਲੋਂ ਸਾ: ਸਰਪੰਚ ਦਲਵਿੰਦਰ ਸਿੰਘ, ਬਲਜੀਤ ਸਿੰਘ ਨਮਾਜ਼ੀ, ਡਾ. ਗੁਰਵਿੰਦਰ ਸਿੰਘ ਲਾਡੀ, ਕੁਲਦੀਪ ਸਿੰਘ, ਰੈਸਮ ਸਿੰਘ ਰੈਪੀ, ਕਰਨ ਸਫਰੀ, ਜੌਗਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਜੈਂਤੀਪੁਰ ’ ਚ ਲੱਗਿਆ ਟਰੈਫਿਕ ਜਾਮ ਅਗਲੀ ਖ਼ਬਰ ਮਾਤਾ ਸੁਰਿੰਦਰ ਕੌਰ ਸਠਿਆਲਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ
Ad Position 24