ਸਰਹੱਦੀ ਖੇਤਰ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਸ਼ਰਧਾ ਭਾਵਨਾ ਨਾਲ ਮਨਾਈ
ਗੱਗੋਮਾਹਲ/ਰਾਮਦਾਸ, 9 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਸਰਹੱਦੀ ਖੇਤਰ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਰੌਣਕਾਂ ਬਾਜ਼ਰਾਂ ਵਿਚ ਵੇਖਣ ਨੂੰ ਮਿਲੀਆਂ। ਇਸ ਪਵਿੱਤਰ ਦਿਹਾੜ੍ਹੇ ’ਤੇ ਸੰਗਤਾਂ ਨੇ ਪਰਿਵਾਰਾਂ ਸਮੇਤ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (ਭਾਈ ਸੁੱਖਾ), ਗੁਰਦੁਆਰਾ ਬਾਬਾ ਕਿਸ਼ਨ ਕੰਵਰ, ਗੁਰਦੁਆਰਾ ਨਿਰਮਲ ਤਖਤ ਤਲਾਬ, ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ।
ਗੱਗੋਮਾਹਲ/ਰਾਮਦਾਸ, 9 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਸਰਹੱਦੀ ਖੇਤਰ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਰੌਣਕਾਂ ਬਾਜ਼ਰਾਂ ਵਿਚ ਵੇਖਣ ਨੂੰ ਮਿਲੀਆਂ। ਇਸ ਪਵਿੱਤਰ ਦਿਹਾੜ੍ਹੇ ’ਤੇ ਸੰਗਤਾਂ ਨੇ ਪਰਿਵਾਰਾਂ ਸਮੇਤ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (ਭਾਈ ਸੁੱਖਾ), ਗੁਰਦੁਆਰਾ ਬਾਬਾ ਕਿਸ਼ਨ ਕੰਵਰ, ਗੁਰਦੁਆਰਾ ਨਿਰਮਲ ਤਖਤ ਤਲਾਬ, ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ। ਗੁਰਦੁਆਰਾ ਸਾਹਿਬਾਨ ਅੰਦਰ ਸਜਾਏ ਗਏ ਦੀਵਾਨਾਂ ਵਿਚ ਹਾਜ਼ਰ ਵੱਡੀ ਗਿਣਤੀ ’ਚ ਸੰਗਤਾਂ ਨੂੰ ਕਥਾ ਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆ ਨੇ ਬੰਦੀ ਛੋੜ ਦਿਵਸ ਸੀ ਮਹਾਨਤਾ ਤੇ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ ।