08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਧਾਇਕ ਧਾਲੀਵਾਲ ਵਲੋਂ ਭੋਏਵਾਲੀ ਵਿਖੇ ਕੰਪਿਊਟਰ ਰੂਮ ਤੇ ਪਖਾਨਿਆਂ ਅਤੇ ਲੱਖੂਵਾਲ ਵਿਖੇ ਆਰਟ ਐਂਡ ਕਰਾਫ਼ਟ ਰੂਮ ਦਾ ਉਦਘਾਟਨ

ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਮੁਹਿੰਮ ਤਹਿਤ ਹਲਕੇ ਦੇ ਪਿੰਡ ਭੋਏਵਾਲੀ ਦੇ ਸਰਕਾਰੀ ਸਕੂਲ ਵਿਚ 9. 75 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਿਊਟਰ ਰੂਮ ਅਤੇ ਪਖਾਨਿਆਂ ਦਾ ਉਦਘਾਟਨ ਕੀਤਾ ਗਿਆ, ਜਦਕਿ ਪਿੰਡ ਲੱਖੂਵਾਲ ਦੇ ਸਰਕਾਰੀ ਸਕੂਲ ਵਿਚ 2.

Ad Position 21
No active advertisement
ਅਜੀਤ ਡੈਸਕ 10-11-2026
ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਮੁਹਿੰਮ ਤਹਿਤ ਹਲਕੇ ਦੇ ਪਿੰਡ ਭੋਏਵਾਲੀ ਦੇ ਸਰਕਾਰੀ ਸਕੂਲ ਵਿਚ 9.75 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਿਊਟਰ ਰੂਮ ਅਤੇ ਪਖਾਨਿਆਂ ਦਾ ਉਦਘਾਟਨ ਕੀਤਾ ਗਿਆ, ਜਦਕਿ ਪਿੰਡ ਲੱਖੂਵਾਲ ਦੇ ਸਰਕਾਰੀ ਸਕੂਲ ਵਿਚ 2.55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਰਟ ਐਂਡ ਕਰਾਫ਼ਟ ਰੂਮ ਨੂੰ ਵੀ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਲਿਆਂਦੀ ਜਾ ਰਹੀ ਕ੍ਰਾਂਤੀ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੈ। ਇਸ ਮੌਕੇ ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ ਤੇ ਸਕੂਲ ਸਟਾਫ਼ ਵੱਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਓ.ਐੱਸ.ਡੀ ਗੁਰਜੰਟ ਸਿੰਘ ਸੋਹੀ, ਤਹਿਸੀਲਦਾਰ ਅਜਨਾਲਾ ਜਗਸੀਰ ਸਿੰਘ ਮਿੱਤਲ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਬਲਾਕ ਪ੍ਰਧਾਨ ਸ਼ੇਰ ਸਿੰਘ ਭੁੱਲਰ ਪੰਡੋਰੀ, ਨੰਬਰਦਾਰ ਜਸਵਿੰਦਰ ਸਿੰਘ, ਪ੍ਰਧਾਨ ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਬਲਜਿੰਦਰ ਸਿੰਘ ਨੋਨੀ ਲੱਖੂਵਾਲ, ਰਣਜੀਤ ਸਿੰਘ ਧਾਲੀਵਾਲ, ਮਾਸਟਰ ਪ੍ਰਭਜੋਤ ਸਿੰਘ, ਪੰਕਜ ਸਿੰਘ ਅਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਦਰਤ ਦਾ ਕਹਿਰ : ਚਾਰ ਦਿਨਾਂ ਦੇ ਵਕਫ਼ੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਅਗਲੀ ਖ਼ਬਰ ਸਰਹੱਦੀ ਖੇਤਰ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਸ਼ਰਧਾ ਭਾਵਨਾ ਨਾਲ ਮਨਾਈ
Ad Position 24