ਕੁਦਰਤ ਦਾ ਕਹਿਰ : ਚਾਰ ਦਿਨਾਂ ਦੇ ਵਕਫ਼ੇ ਵਿਚ ਦੋ ਸਕੇ ਭਰਾਵਾਂ ਦੀ ਮੌਤ
ਟਾਂਗਰਾ, 9 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਅੱਡਾ ਟਾਂਗਰਾ ਦੇ ਸਰਪੰਚ ਗੁਰਦੇਵ ਸਿੰਘ ਦੇਬੀ ਦੇ ਵੱਡੇ ਭਰਾ ਅਤੇ ਸਾਬਕਾ ਸਰਪੰਚ ਤਰਸੇਮ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੀਤੀ 4 ਨਵੰਬਰ ਨੂੰ ਸਰਪੰਚ ਗੁਰਦੇਵ ਸਿੰਘ ਦੇਬੀ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ।
ਟਾਂਗਰਾ, 9 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਅੱਡਾ ਟਾਂਗਰਾ ਦੇ ਸਰਪੰਚ ਗੁਰਦੇਵ ਸਿੰਘ ਦੇਬੀ ਦੇ ਵੱਡੇ ਭਰਾ ਅਤੇ ਸਾਬਕਾ ਸਰਪੰਚ ਤਰਸੇਮ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੀਤੀ 4 ਨਵੰਬਰ ਨੂੰ ਸਰਪੰਚ ਗੁਰਦੇਵ ਸਿੰਘ ਦੇਬੀ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ। ਇਸ ਦੁਖਦਾਈ ਮੌਕੇ ਪਰਿਵਾਰ ਉੱਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਅਚਾਨਕ ਤਰਸੇਮ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ ਕਿ ਰਸਤੇ ਵਿਚ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। ਕੁਝ ਹੀ ਦਿਨਾਂ ਦੇ ਅੰਦਰ ਦੋ ਸਕੇ ਭਰਾਵਾਂ ਦੀ ਮੌਤ ਕਾਰਨ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।