ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮਨਾਈ
ਮਜੀਠਾ, 9 ਨਵੰਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਅਤੇ ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ ਦੀ ਅਗਵਾਈ ਵਿਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ’ਤੇ ਵਿਦਿਆਰਥੀਆਂ ਵਲੋਂ ਰੰਗੋਲੀ ਬਣਾਉਣ ਦੇ ਰਚਨਾਤਮਕ ਮੁਕਾਬਲੇ ਕਰਾਏ ਗਏ ।
ਮਜੀਠਾ, 9 ਨਵੰਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਅਤੇ ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ ਦੀ ਅਗਵਾਈ ਵਿਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਅਵਸਰ ’ਤੇ ਵਿਦਿਆਰਥੀਆਂ ਵਲੋਂ ਰੰਗੋਲੀ ਬਣਾਉਣ ਦੇ ਰਚਨਾਤਮਕ ਮੁਕਾਬਲੇ ਕਰਾਏ ਗਏ । ਸਕੂਲ ਅਧਿਆਪਕ ਮੈਡਮ ਹਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਤੋਂ 52 ਰਾਜਿਆਂ ਸਮੇਤ ਰਿਹਾਈ ਦੇ ਇਤਿਹਾਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਸਕੂਲ ਮੈਨੇਜ਼ਮੈਂਟ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਡਾ: ਮੰਗਲ ਸਿੰਘ ਕਿਸ਼ਨਪੁਰੀ, ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰਪਾਲ ਕੋਰ, ਪ੍ਰਿੰਸੀਪਲ ਅਮਰਪ੍ਰੀਤ ਕੌਰ, ਡਾਇਰੈਕਟਰ ਡਾ: ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ, ਵਾਈਸ ਪ੍ਰਿੰਸੀਪਲ ਮੈਡਮ ਸ਼ਿਖਾ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ। ਅਖੀਰ ਵਿਚ ਉਨ੍ਹਾਂ ਨੇ ਸਭ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।