ਹਲਕਾ ਅਜਨਾਲਾ ਅੰਦਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਅਜਨਾਲਾ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਵੀ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।
ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਅਜਨਾਲਾ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਵੀ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸੰਗਤਾਂ ਨੇ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਕਲਗੀਧਰ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਦੀ ਭਾਰੀ ਆਮਦ ਰ ਹੀ। ਉੱਧਰ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਅਜਨਾਲਾ ਸ਼ਹਿਰ ਦੇ ਬਾਜ਼ਾਰਾਂ ਵਿਚ ਸਾਰਾ ਦਿਨ ਖੂਬ ਰੌਣਕਾਂ ਲੱਗੀਆਂ ਰਹੀਆਂ। ਲੋਕਾਂ ਨੇ ਮਠਿਆਈਆਂ, ਕੱਪੜਿਆਂ, ਸਜਾਵਟੀ ਸਮਾਨ ਅਤੇ ਹੋਰ ਘਰੇਲੂ ਵਸਤਾਂ ਦੀ ਰੱਜ ਕੇ ਖਰੀਦਦਾਰੀ ਕੀਤੀ। ਦੇਰ ਰਾਤ ਤੱਕ ਆਤਿਸ਼ਬਾਜ਼ੀ ਦੀ ਗੂੰਜ ਸੁਣਾਈ ਦਿੰਦੀ ਰਹੀ ।