08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਰਹੱਦ ’ ਤੇ ਬੀਐਸਐਫ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

ਅਟਾਰੀ ਸਰਹੱਦ, 9 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਸਾਈਕਲ ਬਡੀਜ਼ ਵਲੋਂ ਦੀਵਾਲੀ ਦੇ ਸ਼ੁਭ ਅਵਸਰ ’ਤੇ ਅੰਮ੍ਰਿਤਸਰ ਤੋਂ ਸਾਈਕਲਾਂ ਰਾਹੀਂ ਅਟਾਰੀ ਦੇ ਲਾਗੇ ਇਕ ਬੀਐਸਐਫ ਚੌਂਕੀ ਵਿਖੇ ਬੀਐਸਐਫ ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦੇ ਹੋਇਆ ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਾਡੇ ਦੇਸ਼ ਵਿੱਚ ਫੌਜੀ, ਬੀਐਸਐਫ ਹੋਰ ਵੱਖ-ਵੱਖ ਪੈਰਾਮਿਲਟਰੀ ਫੋਰਸਾਂ ਦੇ ਜਵਾਨ ਅਤੇ ਪੰਜਾਬ ਪੁਲਿਸ ਦੇ ਜਵਾਨ ਦੇਸ਼ ਵਿਚ ਮਨਾਏ ਜਾਂਦੇ ਬਹੁਤ ਸਾਰੇ ਤਿਉਹਾਰਾਂ ਦੇ ਦੌਰਾਨ ਬਾਰਡਰਾਂ ਤੇ ਵੱਖ-ਵੱਖ ਥਾਵਾਂ ੍ਯਤੇ ਤੈਨਾਤ ਹੋਣ ਦੇ ਕਾਰਨ ਆਪਣੇ ਪਰਿਵਾਰ ਨਾਲ ਇਹ ਤਿਉਹਾਰ ਮਨਾਉਣ ਤੋਂ ਵਾਂਝੇ ਰਹਿ ਜਾਂਦੇ ਹਨ, ਜਿਵੇਂ ਕਿ ਅੱਜ ਦੀਵਾਲੀ ਦਾ ਤਿਉਹਾਰ ਪੂਰੀ ਦੁਨੀਆ ਵਿਚ ਵੱਸਦੇ ਭਾਰਤੀਆਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਅਟਾਰੀ ਸਰਹੱਦ, 9 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਸਾਈਕਲ ਬਡੀਜ਼ ਵਲੋਂ ਦੀਵਾਲੀ ਦੇ ਸ਼ੁਭ ਅਵਸਰ ’ਤੇ ਅੰਮ੍ਰਿਤਸਰ ਤੋਂ ਸਾਈਕਲਾਂ ਰਾਹੀਂ ਅਟਾਰੀ ਦੇ ਲਾਗੇ ਇਕ ਬੀਐਸਐਫ ਚੌਂਕੀ ਵਿਖੇ ਬੀਐਸਐਫ ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦੇ ਹੋਇਆ ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਾਡੇ ਦੇਸ਼ ਵਿੱਚ ਫੌਜੀ, ਬੀਐਸਐਫ ਹੋਰ ਵੱਖ-ਵੱਖ ਪੈਰਾਮਿਲਟਰੀ ਫੋਰਸਾਂ ਦੇ ਜਵਾਨ ਅਤੇ ਪੰਜਾਬ ਪੁਲਿਸ ਦੇ ਜਵਾਨ ਦੇਸ਼ ਵਿਚ ਮਨਾਏ ਜਾਂਦੇ ਬਹੁਤ ਸਾਰੇ ਤਿਉਹਾਰਾਂ ਦੇ ਦੌਰਾਨ ਬਾਰਡਰਾਂ ਤੇ ਵੱਖ-ਵੱਖ ਥਾਵਾਂ ੍ਯਤੇ ਤੈਨਾਤ ਹੋਣ ਦੇ ਕਾਰਨ ਆਪਣੇ ਪਰਿਵਾਰ ਨਾਲ ਇਹ ਤਿਉਹਾਰ ਮਨਾਉਣ ਤੋਂ ਵਾਂਝੇ ਰਹਿ ਜਾਂਦੇ ਹਨ, ਜਿਵੇਂ ਕਿ ਅੱਜ ਦੀਵਾਲੀ ਦਾ ਤਿਉਹਾਰ ਪੂਰੀ ਦੁਨੀਆ ਵਿਚ ਵੱਸਦੇ ਭਾਰਤੀਆਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਸਾਈਕਲ ਬਡੀਜ਼ ਵਲੋਂ ਇਹ ਫੈਸਲਾ ਕੀਤਾ ਗਿਆ ਕਿ ਦੀਵਾਲੀ ਦਾ ਤਿਉਹਾਰ ਉਹਨਾਂ ਬਹਾਦਰ ਸੈਨਿਕਾਂ ਦੇ ਨਾਲ ਬਾਰਡਰ ’ਤੇ ਮਨਾਇਆ ਜਾਵੇ। ਇਸੇ ਕੜੀ ਵਜੋਂ ਇਹਨਾਂ ਵੱਲੋਂ ਬਾਰਡਰ ਤੇ ਇਕ ਬੀਐਸਐਫ ਚੌਂਕੀ ਵਿਖੇ ਬੀਐਸਐਫ ਦੇ ਜਵਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਮੋਮਬੱਤੀਆਂ ਬਾਲ ਕੇ ਇਹ ਪਵਿੱਤਰ ਤਿਉਹਾਰ ਮਨਾਇਆ ਗਿਆ। ਆਪਣੇ ਸੰਬੋਧਨ ਵਿੱਚ ਸ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਈਕਲ ਚਲਾਉਣ ਨਾਲ ਸਰੀਰ ਚੁਸਤ ਫੁਰਤ ਅਤੇ ਤੰਦਰੁਸਤ ਰਹਿੰਦਾ ਹੈ। ਇਸ ਮੌਕੇ ਸ. ਗੁਰਪ੍ਰੀਤ ਸਿੰਘ, ਡਾ. ਹੀਰਾ ਸਿੰਘ, ਸ੍ਰੀ ਦੀਪਕ ਪਰਾਸ਼ਰ, ਸ ਕਵਲਜੀਤ ਸਿੰਘ, ਸ ਵਰਿੰਦਰ ਸਿੰਘ, ਸ੍ਰੀ ਅਨਿਲ ਕੁਮਾਰ ਆਦਿ ਸਾਈਕਲ ਬਡੀਜ਼ ਵੱਡੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਹੋ ਰਹੀ ‘ਮਾਵਾਂ ਧੀਆਂ ਦੀ ਲਲਕਾਰ ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਵਿਚ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹੋਣ ਸ਼... ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਰਾਮਦਾਸ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24